ਅਰਵਿੰਦ ਕੇਜਰੀਵਾਲ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼ਨਿਚਰਵਾਰ ਨੂੰ ਗੁਜਰਾਤ ਦੇ ਤਿੰਨ ਦਿਨਾਂ ਦੌਰੇ ‘ਤੇ ਰਵਾਨਾ ਹੋਣਗੇ
BolPunjabDe Buero
New Delhi,04 Jan,(Bol Punjab De):- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼ਨਿਚਰਵਾਰ ਨੂੰ ਗੁਜਰਾਤ ਦੇ ਤਿੰਨ ਦਿਨਾਂ ਦੌਰੇ ‘ਤੇ ਰਵਾਨਾ ਹੋਣਗੇ,’ਆਮ ਆਦਮੀ ਪਾਰਟੀ’ ਸੂਤਰਾਂ ਨੇ ਇਹ ਜਾਣਕਾਰੀ ਦਿਤੀ ਹੈ,ਸੂਤਰਾਂ ਨੇ ਵੀਰਵਾਰ ਨੂੰ ਦਸਿਆ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) 6,7 ਅਤੇ 8 ਜਨਵਰੀ ਅਪਣੇ ਚੋਣ ਦੌਰੇ ਦੌਰਾਨ ਜਨ ਸਭਾਵਾਂ ਅਤੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਨਗੇ,ਉਨ੍ਹਾਂ ਕਿਹਾ ਕਿ ਇਸ ਦੌਰਾਨ ਉਹ ਜੇਲ ਵਿਚ ਬੰਦ ਆਮ ਆਦਮੀ ਪਾਰਟੀ (ਆਪ) (Aam Aadmi Party (AAP)) ਦੇ ਆਗੂ ਚੈਤਰ ਵਸਾਵਾ ਨੂੰ ਵੀ ਮਿਲ ਸਕਦੇ ਹਨ,ਇਸ ਤੋਂ ਪਹਿਲਾਂ ‘ਆਪ’ ਆਗੂਆਂ ਨੇ ਇਲਜ਼ਾਮ ਲਗਾਇਆ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ (Money Laundering) ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ,ਇਸ ਦੌਰਾਨ ਕੇਜਰੀਵਾਲ ਦੇ ਗੁਜਰਾਤ ਦੌਰੇ ਨਾਲ ਜੁੜੀ ਇਹ ਜਾਣਕਾਰੀ ਸਾਹਮਣੇ ਆਈ ਹੈ।