ਪੰਜਾਬ ਦੇ CM ਭਗਵੰਤ ਮਾਨ ਵੀ ਵਿਸ਼ਾਖਾਪਟਨਮ ਵਿਚ ਵਿਪਾਸਨਾ ‘ਤੇ ਗਏ,ਸ਼ਨੀਵਾਰ ਨੂੰ ਆਉਣਗੇ ਵਾਪਸ
BolPunjabDe Buero
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਵਿਸ਼ਾਖਾਪਟਨਮ ਵਿਚ ਵਿਪਾਸਨਾ ਲਈ ਚਲੇ ਗਏ ਹਨ,ਜਾਣਕਾਰੀ ਅਨੁਸਾਰ ਸੀ.ਐਮ. ਮੁੱਖ ਮੰਤਰੀ ਭਗਵੰਤ ਮਾਨ ਵਿਸ਼ਾਖਾਪਟਨਮ ਲਈ ਰਵਾਨਾ ਹੋ ਗਏ ਹਨ, ਜਿੱਥੇ ਉਹ 4 ਦਿਨਾਂ ਤੱਕ ਵਿਪਾਸਨਾ ਕਰਨਗੇ,ਇਸ ਤੋਂ ਬਾਅਦ ਉਹ ਸ਼ਨੀਵਾਰ ਨੂੰ ਦਿੱਲੀ ਪਰਤਣਗੇ ਅਤੇ ਫਿਰ 7-8 ਜਨਵਰੀ ਨੂੰ ਗੁਜਰਾਤ ਜਾਣਗੇ,ਜਿੱਥੇ ਉਹ ਲੋਕ ਸਭਾ ਚੋਣਾਂ ਲਈ ਪ੍ਰਚਾਰ ਕਰਨਗੇ।
ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਵੀ 10 ਦਿਨਾਂ ਲਈ ਵਿਪਾਸਨਾ ਮੈਡੀਟੇਸ਼ਨ ਲਈ ਗਏ ਸਨ,ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਤੋਂ ਹੁਸ਼ਿਆਰਪੁਰ ਆਏ ਸਨ,ਇਸ ਸਬੰਧੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਜਾਣਕਾਰੀ ਵੀ ਦਿੱਤੀ ਸੀ,ਉਨ੍ਹਾਂ ਲਿਖਿਆ ਸੀ ਕਿ 10 ਦਿਨਾਂ ਦੀ ਵਿਪਾਸਨਾ ਮੈਡੀਟੇਸ਼ਨ ਤੋਂ ਬਾਅਦ ਅੱਜ ਵਾਪਸ ਪਰਤਿਆ ਹਾਂ,ਇਸ ਸਾਧਨਾ ਨਾਲ ਅਪਾਰ ਸ਼ਾਂਤੀ ਮਿਲਦੀ ਹੈ,ਨਵੀਂ ਊਰਜਾ ਨਾਲ ਫਿਰ ਜਨਤਾ ਦੀ ਸੇਵਾ ਵਿਚ ਲੱਗਾਂਗੇ,ਸਭ ਦਾ ਮੰਗਲ ਹੋਵੇ।