ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਯਤਨਸ਼ੀਲ-ਕੈਬਨਿਟ ਮੰਤਰੀ ਡਾ. ਬਲਜੀਤ ਕੌਰ
BolPunjabDe Buero
Shri Muktsar Sahib, 6 January 2024:- ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ,ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ,ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ ਅਸ਼ੀਰਵਾਦ ਸਕੀਮ (Blessing Scheme) ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ (Shri Muktsar Sahib Ji) ਨੂੰ ਚਾਲੂ ਵਿੱਤੀ ਵਰ੍ਹੇ ਦੇ ਬਜਟ ਵਿਚੋਂ 1 ਕਰੋੜ 23 ਲੱਖ 93 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ,ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਅਨੁਸੂਚਿਤ ਜਾਤੀਆਂ ਦੇ ਮਾਰਚ 2023 ਦੇ 243 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ,ਉਨ੍ਹਾਂ ਕਿਹਾ ਕਿ ਇਹ 243 ਲਾਭਪਾਤਰੀਆਂ ਨੂੰ ਜਿਲਾ ਪੱਧਰੀ ਕਮੇਟੀ ਤੋਂ ਪ੍ਰਵਾਨ, ਸਮੂਹ ਜਿਲ੍ਹਾ ਸਮਾਜਿਕ ਨਿਆਂ,ਅਧਿਕਾਰਤਾ ਅਫਸਰ ਤੋਂ ਪ੍ਰਾਪਤ ਸ਼ਿਫਾਰਸ਼ਾ ਅਨੁਸਾਰ ਸਾਲ 2023-24 ਦੇ ਬਜਟ ਵਿੱਚੋਂ ਪ੍ਰਤੀ ਲਾਭਪਾਤਰੀ ਨੂੰ 51,000 ਰੁਪਏ ਦੇ ਹਿਸਾਬ ਨਾਲ ਰਾਸ਼ੀ ਜਾਰੀ ਕੀਤੀ ਗਈ ਹੈ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ (Cabinet Minister Dr. Baljit Kaur) ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ।
ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਦੇਣ ਦੇ ਯੋਗ ਹਨ,ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ,ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।