ਅੰਮ੍ਰਿਤਸਰ ਪੁਲਿਸ ਨੂੰ ਨਸ਼ਿਆਂ ਖਿਲਾਫ ਵੱਡੀ ਕਾਮਯਾਬੀ ਮਿਲੀ, 23 ਲੱਖ ਦੀ ਡ.ਰੱਗ ਮਨੀ,ਹੈ.ਰੋਇਨ ਦੀ ਖੇਪ ਤੇ ਹ.ਥਿਆ.ਰ ਬਰਾਮਦ
BolPunjabDe Buero
Amritsar,08 Jan,(Bol Punjab De):- ਅੰਮ੍ਰਿਤਸਰ ਪੁਲਿਸ (Amritsar Police) ਨੂੰ ਨਸ਼ਿਆਂ ਖਿਲਾਫ ਵੱਡੀ ਕਾਮਯਾਬੀ ਮਿਲੀ ਹੈ,ਪੁਲਿਸ ਨੇ 16 ਵਿਅਕਤੀਆਂ ਨੂੰ ਜਿੰਦਾ ਕਾਰਤੂਸ ਅਤੇ ਤਿੰਨ ਮੁਲਜ਼ਮਾਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ,ਪੁਲਿਸ ਵੱਲੋਂ ਡਰੱਗ ਮਨੀ (Drug Money) ਤੇ ਕਈ ਵਾਹਨਾਂ ਬਰਾਮਦ ਕੀਤੇ ਗਏ ਹਨ,ਇਹ ਜਾਣਕਾਰੀ ਪੰਜਾਬ ਪੁਲਿਸ (Punjab Police) ਦੇ ਡਾਇਰੈਕਟਰ ਜਨਰਲ (DGP) ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ,ਜਾਣਕਰੀ ਅਨੁਸਾਰ 31 ਦਸੰਬਰ 2023 ਨੂੰ ਅੰਮ੍ਰਿਤਸਰ ਪੁਲਿਸ ਨੇ 2 ਵਿਅਕਤੀਆਂ ਨੂੰ 19 ਕਿਲੋ ਹੈਰੋਇਨ, 7 ਪਿਸਤੌਲਾਂ ਅਤੇ 23 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਸੀ,ਇਸ ਡਰੱਗ ਰੈਕੇਟ ਨੂੰ ਅਮਰੀਕਾ ‘ਤੋਂ ਚਲਾਇਆ ਜਾ ਰਿਹਾ ਸੀ,ਇਹ ਰੈਕੇਟ ਉਸ ਸਮੇਂ ਫੜਿਆ ਗਿਆ ਸੀ,ਜਦੋਂ ਮੁਲਜ਼ਮ ਸਪਲਾਈ ਕਰਨ ਜਾ ਰਹੇ ਸਨ।
ਅਤੇ ਪੁਲਿਸ ਨੂੰ ਇਸ ਬਾਰੇ ਗੁਪਤ ਸੂਚਨਾ ਮਿਲੀ ਸੀ,ਇਸੇ ਕੜੀ ‘ਤੇ ਕਾਰਵਾਈ ਕਰਦੇ ਹੋਏ ਅੱਜ ਪੁਲਿਸ ਨੇ 16 ਜਿੰਦਾ ਕਾਰਤੂਸਾਂ ਸਮੇਤ 3.50 ਕਿਲੋ ਹੈਰੋਇਨ ਬਰਾਮਦ ਕੀਤੀ ਹੈ,ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਦਿੱਤੀ ਹੈ,ਹਾਲਾਂਕਿ ਉਨ੍ਹਾਂ ਨੂੰ ਕਿਵੇਂ ਅਤੇ ਕਿੱਥੋਂ ਫੜਿਆ ਗਿਆ, ਇਸ ਬਾਰੇ ਅਜੇ ਜਾਣਕਾਰੀ ਨਹੀਂ ਦਿੱਤੀ ਗਈ ਹੈ,ਡੀਜੀਪੀ ਗੌਰਵ ਯਾਦਵ ਨੇ ਅੱਗੇ ਲਿਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ,ਅੱਜ ਅੰਮ੍ਰਿਤਸਰ ਜ਼ਿਲੇ ‘ਚ ਥਾਂ-ਥਾਂ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ,ਜਿਸ ਵਿੱਚ ਪੁਲਿਸ ਨਸ਼ੇ ਦੇ ਕਾਲੇ ਧੰਦਿਆਂ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।