Politics
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ 11 ਜਨਵਰੀ ਤੱਕ ਮੁਲਤਵੀ ਕਰ ਦਿੱਤੀ
BolPunjabDe Buero
Kapurthala 9 January 2023,(Bol Punjab De):- ਥਾਣਾ ਸੁਭਾਨਪੁਰ ਕਪੂਰਥਲਾ ਵਿਖੇ ਦਰਜ ਕੇਸ ਵਿੱਚ ਅੱਜ ਭੁਲੱਥ ਹਲਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਦੀ ਜ਼ਮਾਨਤ ਦੀ ਸੁਣਵਾਈ ਮਾਣਯੋਗ ਅਦਾਲਤ ਵਿੱਚ ਹੋਣੀ ਸੀ ਪਰ ਥਾਣਾ ਸੁਭਾਨਪੁਰ ਵੱਲੋਂ ਰਿਕਾਰਡ ਪੇਸ਼ ਨਾ ਕੀਤੇ ਜਾਣ ਕਾਰਨ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਅਰਜ਼ੀ ਤੇ ਸੁਣਵਾਈ ਨਹੀਂ ਹੋ ਸਕੀ, ਜਿਸ ਕਾਰਨ ਸੁਖਪਾਲ ਸਿੰਘ ਖਹਿਰਾ ਦੀ ਸੁਣਵਾਈ ਅੱਜ ਫਿਰ ਮੁਲਤਵੀ ਕਰ ਦਿੱਤੀ ਗਈ,ਹੁਣ ਅਗਲੀ ਸੁਣਵਾਈ 11 ਜਨਵਰੀ ਨੂੰ ਹੋਵੇਗੀ।