ਕੜਾਕੇ ਦੀ ਠੰਢ ਕਾਰਨ ਪੰਜਾਬ ਦੇ ਸਕੂਲਾਂ ‘ਚ 21 ਜਨਵਰੀ ਤੱਕ ਛੁੱਟੀਆਂ ਦਾ ਐਲਾਨ
BolPunjabDe Buero
Chandigarh, 14 January 2024,(Bol Punjab De):- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister Punjab Bhagwant Singh Mann) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ (Punjab Govt) ਵੱਲੋਂ ਸੂਬੇ ਦੇ ਸਾਰੇ ਪ੍ਰਾਇਮਰੀ ਸਕੂਲ ਪੰਜਵੀਂ ਕਲਾਸ ਤੱਕ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਮਿਤੀ 15 ਜਨਵਰੀ ਤੋਂ 21 ਜਨਵਰੀ 2024 ਤੱਕ ਬੰਦ ਰਹਿਣਗੇ।
ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ (Education Minister Harjot Bains) ਨੇ ਦਿੱਤੀ,ਉਨ੍ਹਾਂ ਕਿਹਾ ਕਿ,ਸੂਬੇ ਦੇ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਕੱਲ੍ਹ ਤੋਂ ਰੈਗੂਲਰ ਤੌਰ ਤੇ ਸਵੇਰੇ 10:00 ਵਜੇ ਤੋਂ 3:00 ਵਜੇ ਤੱਕ ਲੱਗਣਗੇ,ਡਬਲ ਸ਼ਿਫ਼ਟ ਵਾਲੇ ਸਾਰੇ ਸਕੂਲਾਂ ਦਾ ਸਮਾਂ ਸਵੇਰੇ 9 :00 ਵਜੇ ਤੋਂ ਸ਼ਾਮ 4:00 ਵਜੇ ਤੱਕ ਰਹੇਗਾ,ਡਬਲ ਸ਼ਿਫ਼ਟ (Double Shift) ਵਾਲਾ ਕੋਈ ਵੀ ਸਕੂਲ ਸ਼ਾਮ 4:00 ਵਜੇ ਤੋਂ ਬਾਅਦ ਨਹੀਂ ਖੁੱਲ੍ਹੇਗਾ,ਇਹ ਹੁਕਮ ਤੁਰੰਤ ਪ੍ਰਭਾਵ ਤੋਂ 21 ਜਨਵਰੀ 2024 ਤੱਕ ਲਾਗੂ ਰਹਿਣਗੇ।