ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਹਾਇਕ ਹੈੱਡ ਗ੍ਰੰਥੀ ਸਣੇ 7 ਮੁਲਾਜ਼ਮਾਂ ਨੂੰ ਜੁਰਮਾਨਾ,ਡਿਊਟੀ ਦੌਰਾਨ ਲਾਪਰਵਾਹੀ ਵਰਤਣ ਦੇ ਲੱਗੇ ਦੋਸ਼
BolPunjabDe Buero
Amritsar Sahib,14 Jan,(Bol Punjab De):- ਪੰਜਾਬ ਵਿਚ ਦੀਵਾਲੀ ਅਤੇ ਬੰਦੀ ਛੋੜ ਦਿਵਸ ਵਾਲੇ ਦਿਨ ਇੱਕ ਨਿਹੰਗ ਵੱਲੋਂ ਕੀਤੀ ਗਈ ਟਿੱਪਣੀ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) (Shiromani Gurdwara Parbandhak Committee (SGPC)) ਨੇ ਐਕਸ਼ਨ ਲਿਆ ਹੈ,ਜਾਂਚ ਤੋਂ ਬਾਅਦ ਐਸਜੀਪੀਸੀ (SGPC) ਨੇ ਸਹਾਇਕ ਹੈੱਡ ਗ੍ਰੰਥੀ ਸਮੇਤ 8 ਮੁਲਾਜ਼ਮਾਂ ਨੂੰ ਜੁਰਮਾਨਾ ਕੀਤਾ ਹੈ,ਇਨ੍ਹਾਂ ਸਾਰੇ ਮੁਲਾਜ਼ਮਾਂ ’ਤੇ ਡਿਊਟੀ ਦੌਰਾਨ ਲਾਪਰਵਾਹੀ ਵਰਤਣ ਦੇ ਦੋਸ਼ ਲਾਏ ਗਏ ਹਨ।
ਇਹ ਘਟਨਾ 12 ਨਵੰਬਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਹੈ,ਦਰਅਸਲ, ਨਿਹੰਗ ਬਾਬਾ ਸੁਖਚੈਨ ਸਿੰਘ ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਅਤੇ ਮਾਈਕ ਰਾਹੀਂ ਸੰਬੋਧਨ ਕਰਨਾ ਸ਼ੁਰੂ ਕਰ ਦਿੱਤਾ,ਇਸ ਦੌਰਾਨ ਉਨ੍ਹਾਂ ਜਥੇਦਾਰਾਂ ਦੀ ਨਿਯੁਕਤੀ ‘ਤੇ ਟਿੱਪਣੀ ਕੀਤੀ,ਇੰਨਾ ਹੀ ਨਹੀਂ ਨਿਹੰਗ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ (Shri Akal Takht Sahib Ji) ਦਾ ਜਥੇਦਾਰ ਨਿਯੁਕਤ ਕਰਨ ਦਾ ਬਿਆਨ ਵੀ ਦਿੱਤਾ ਗਿਆ,ਇਸ ਦੇ ਨਾਲ ਹੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੂੰ ਜਥੇਦਾਰ ਐਲਾਨਿਆ ਗਿਆ,ਨਿਹੰਗਾਂ ਵੱਲੋਂ ਬੋਲੇਗਏ ਅਜਿਹੇ ਸ਼ਬਦਾਂ ‘ਤੇ ਇਤਰਾਜ਼ ਉਠਾਇਆ ਗਿਆ।
ਸ੍ਰੀ ਅਕਾਲ ਤਖ਼ਤ ਸਾਹਿਬ ਜੀ (Shri Akal Takht Sahib Ji) ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਘਟਨਾ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਨੂੰ ਹਦਾਇਤ ਕੀਤੀ ਸੀ,ਨਿਯਮਾਂ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ (Shri Akal Takht Sahib Ji) ਨੂੰ ਸੰਬੋਧਨ ਕਰਨ ਦਾ ਅਧਿਕਾਰ ਸਿਰਫ਼ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਨੂੰ ਹੈ,ਸ਼੍ਰੋਮਣੀ ਕਮੇਟੀ ਦੇ ਇਕ ਸੀਨੀਅਰ ਅਧਿਕਾਰੀ ਨੇ ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ ’ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਰਿਪੋਰਟ ਸੌਂਪੇ ਜਾਣ ਤੋਂ ਬਾਅਦ ਅਕਾਲ ਤਖ਼ਤ ਦੇ ਵਧੀਕ ਹੈੱਡ ਗ੍ਰੰਥੀ ਸਮੇਤ ਅੱਠ ਮੁਲਾਜ਼ਮਾਂ ਨੂੰ ਸਜ਼ਾਵਾਂ ਦਿੱਤੀਆਂ ਗਈਆਂ ਹਨ।
ਜਾਣਕਾਰੀ ਮੁਤਾਬਕ ਵਧੀਕ ਹੈੱਡ ਗ੍ਰੰਥੀ ‘ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ,ਇਸ ‘ਚ 7 ਸਟਾਫ ਮੈਂਬਰਾਂ ‘ਤੇ ਪ੍ਰਤੀ ਕਰਮਚਾਰੀ 25 ਹਜ਼ਾਰ ਰੁਪਏ ਜੁਰਮਾਨਾ ਵੀ ਲਗਾਇਆ ਗਿਆ ਹੈ,ਸ਼੍ਰੋਮਣੀ ਕਮੇਟੀ ਦੇ ਪੈਨਲ ਨੇ ਇਨ੍ਹਾਂ ਸਾਰੇ ਮੁਲਾਜ਼ਮਾਂ ਨੂੰ ਕਿਸੇ ਬਾਹਰੀ ਵਿਅਕਤੀ ਨੂੰ ਗੱਦੀ ਅਤੇ ਮਾਈਕ੍ਰੋਫ਼ੋਨ ਤੱਕ ਪਹੁੰਚ ਦੇਣ ਲਈ ਜ਼ਿੰਮੇਵਾਰ ਠਹਿਰਾਇਆ ਹੈ,ਪੈਨਲ ਨੇ ਇਹ ਵੀ ਸਿਫ਼ਾਰਸ਼ ਕੀਤੀ ਹੈ ਕਿ ਭਵਿੱਖ ਵਿਚ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਨਿਹੰਗ ਸਿੰਘਾਂ (Nihang Singhs) ਅਤੇ ਹੋਰ ਜਥੇਬੰਦੀਆਂ ਦੇ ਨੁਮਾਇੰਦਿਆਂ ਦਾ ਰਵਾਇਤੀ ਸਨਮਾਨ ਸਮਾਰੋਹ ਅਕਾਲ ਤਖ਼ਤ ਦੇ ਬਾਹਰ ਆਯੋਜਿਤ ਕੀਤਾ ਜਾਣਾ ਚਾਹੀਦਾ ਹੈ।