Punjab

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤੀ ਫੌਜ ਦੇ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਅਤੇ ਅਫਸੋਸ ਦਾ ਪ੍ਰਗਟਾਵਾ ਕੀਤਾ

BolPunjabDe Buero

Chandigarh,15 Jan,(Bol Punjab De):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੇ ਅੱਜ ਭਾਰਤੀ ਫੌਜ ਦੇ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਅਤੇ ਅਫਸੋਸ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ।ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 11 ਸਿੱਖ ਐਲ.ਆਈ. ਵਿੱਚ ਤਾਇਨਾਤ 35 ਸਾਲਾ ਜਵਾਨ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਡਿਊਟੀ ਨਿਭਾਉਂਦੇ ਹੋਏ ਬਰਫ਼ ਕਾਰਨ ਹਾਦਸਾਗ੍ਰਸਤ ਹੋ ਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ,ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਤਰਲੋਚਨ ਸਿੰਘ ਜੋ ਕਿ ਪਿੰਡ ਜਖੇਪਲ ਧਾਲੀਵਾਲਬਾਸ, ਤਹਿਸੀਲ ਸੁਨਾਮ ਊਧਮ ਸਿੰਘ ਵਾਲਾ, ਜ਼ਿਲ੍ਹਾ ਸੰਗਰੂਰ ਦਾ ਰਹਿਣ ਵਾਲਾ ਹੈ,ਨੇ ਆਰਮੀ ਹਸਪਤਾਲ ਵਿੱਚ ਇਲਾਜ ਦੌਰਾਨ ਸ਼ਹੀਦੀ ਪ੍ਰਾਪਤ ਕੀਤੀ। 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਅਤੇ ਖਾਸ ਕਰਕੇ ਦੁਖੀ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ,ਮੁੱਖ ਮੰਤਰੀ ਨੇ ਬਹਾਦਰ ਸ਼ਹੀਦ ਦੇ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ (Punjab Govt) ਇਸ ਔਖੀ ਘੜੀ ਵਿੱਚ ਪਰਿਵਾਰ ਦੇ ਨਾਲ ਹੈ,ਉਨ੍ਹਾਂ ਕਿਹਾ ਕਿ ਇਸ ਸ਼ਹੀਦ ਨੇ ਦੇਸ਼ ਦੀ ਏਕਤਾ ਦੀ ਰਾਖੀ ਕਰਦਿਆਂ ਸੂਬੇ ਦੀ ਗੌਰਵਮਈ ਵਿਰਾਸਤ ਨੂੰ ਬਰਕਰਾਰ ਰੱਖਣ ਲਈ ਆਪਣੀ ਡਿਊਟੀ ਬਹਾਦਰੀ ਨਾਲ ਨਿਭਾਉਣ ਵਿੱਚ ਪੂਰੀ ਲਗਨ ਅਤੇ ਸਮਰਪਿਤ ਭਾਵਨਾ ਦਿਖਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸ਼ਹੀਦ ਦੀ ਲਾਸਾਨੀ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਨਾਲ ਨਿਭਾਉਣ ਦੀ ਪ੍ਰੇਰਨਾ ਦਿੰਦੀ ਰਹੇਗੀ,ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਪੀੜਤ ਪਰਿਵਾਰ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button