ਸਜ਼ਾ ਰੋਕਣ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਪੀਲ ਤੇ ਸੁਣਵਾਈ ਅੱਗੇ ਪਈ
BolPunjabDe Buero
Chandigarh, 15 January 2024,(Bol Punjab De):- ਕੈਬਨਿਟ ਮੰਤਰੀ ਅਮਨ ਅਰੋੜਾ (Cabinet Minister Aman Arora) ਵੱਲੋਂ ਸੰਗਰੂਰ ਅਦਾਲਤ ਵਿੱਚ ਸਜ਼ਾ ਖ਼ਿਲਾਫ਼ ਦਾਇਰ ਪਟੀਸ਼ਨ ’ਤੇ ਸੁਣਵਾਈ ਦੌਰਾਨ ਕੋਈ ਰਾਹਤ ਨਹੀਂ ਮਿਲੀ,ਅਦਾਲਤ ਨੇ ਸੁਣਵਾਈ ਲਈ ਅਗਲੀ ਤਰੀਕ 19 ਜਨਵਰੀ ਤੈਅ ਕੀਤੀ ਹੈ,ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ 21 ਦਸੰਬਰ 2023 ਨੂੰ ਇਕ ਕੇਸ ‘ਚ ਸੁਨਾਮ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਵਿਧਾਇਕ ਵਜੋਂ ਅਯੋਗ ਕਰਾਰ ਦਿੰਦਿਆਂ ਅੰਮ੍ਰਿਤਸਰ ‘ਚ ਝੰਡਾ ਲਹਿਰਾਉਣ ਤੋਂ ਰੋਕਣ ਲਈ ਪੰਜਾਬ-ਹਰਿਆਣਾ ਹਾਈ ਕੋਰਟ (Punjab-Haryana High Court) ‘ਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ,ਜਿਸ ‘ਤੇ ਅੱਜ ਸੁਣਵਾਈ ਹੋਈ,ਜਿਸ ਵਿੱਚ ਹਾਈਕੋਰਟ ਨੇ ਪੰਜਾਬ ਸਰਕਾਰ (Punjab Govt) ਨੂੰ ਨੋਟਿਸ ਭੇਜ ਕੇ ਇਸ ਮਾਮਲੇ ਵਿੱਚ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਹੈ,ਮਾਮਲੇ ਦੀ ਅਗਲੀ ਸੁਣਵਾਈ ਹਾਈਕੋਰਟ ‘ਚ 22 ਜਨਵਰੀ ਨੂੰ ਹੋਵੇਗੀ,ਪਟੀਸ਼ਨ ਦਾਇਰ ਕਰਦੇ ਹੋਏ ਸੰਗਰੂਰ ਨਿਵਾਸੀ ਅਨਿਲ ਕੁਮਾਰ ਤਾਇਲ ਨੇ ਹਾਈਕੋਰਟ ਨੂੰ ਦੱਸਿਆ ਕਿ ਸੁਪਰੀਮ ਕੋਰਟ ਨੇ 2013 ‘ਚ ਆਪਣੇ ਹੁਕਮਾਂ ‘ਚ ਸਪੱਸ਼ਟ ਕੀਤਾ ਹੈ,ਕਿ ਜੇਕਰ ਕੋਈ ਅਦਾਲਤ ਕਿਸੇ ਲੋਕ ਨੁਮਾਇੰਦੇ ਨੂੰ ਦੋ ਸਾਲ ਜਾਂ ਇਸ ਤੋਂ ਵੱਧ ਦੀ ਸਜ਼ਾ ਸੁਣਾਉਂਦੀ ਹੈ,ਤਾਂ ਉਹ ਲੋਕ ਨੁਮਾਇੰਦਗੀ ਐਕਟ ਤਹਿਤ ਅਯੋਗ ਮੰਨਿਆ ਜਾਵੇਗਾ।