National
ਅਯੁੱਧਿਆ ਰਾਮ ਮੰਦਰ ਦੇ 22 ਜਨਵਰੀ ਨੂੰ ਹੋਣ ਵਾਲੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ
BolPunjabDe Buero
Ayodhya,18 Jan,(Bol Punjab De):- ਅਯੁੱਧਿਆ ਰਾਮ ਮੰਦਰ ਦੇ 22 ਜਨਵਰੀ ਨੂੰ ਹੋਣ ਵਾਲੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਦੇ ਮੱਦੇਨਜ਼ਰ ਕੇਂਦਰ ਸਰਕਾਰ (Central Govt) ਨੇ ਵੱਡਾ ਐਲਾਨ ਕੀਤਾ ਹੈ,ਇਸ ਵਿਸ਼ੇਸ਼ ਦਿਨ ‘ਤੇ ਸਰਕਾਰੀ ਦਫਤਰਾਂ ‘ਚ ਅੱਧਾ ਦਿਨ ਕੰਮ ਕਰਨ ਦਾ ਫੈਸਲਾ ਲਿਆ ਗਿਆ ਹੈ,ਸਮਾਚਾਰ ਏਜੰਸੀ ਪੀਟੀਆਈ ਦੀ ਰੀਪੋਰਟ ਮੁਤਾਬਕ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਅਯੁੱਧਿਆ ‘ਚ ਰਾਮ ਮੰਦਰ (Ram Temple) ਦੀ ਸਥਾਪਨਾ ਦੇ ਮੌਕੇ ‘ਤੇ 22 ਜਨਵਰੀ ਨੂੰ ਸਾਰੇ ਕੇਂਦਰ ਸਰਕਾਰ ਦੇ ਦਫਤਰ ਅੱਧੇ ਦਿਨ ਲਈ ਬੰਦ ਰਹਿਣਗੇ,ਦਫ਼ਤਰ ਅੱਧੇ ਦਿਨ ਲਈ ਬੰਦ ਰੱਖਣ ਦਾ ਫੈਸਲਾ ਸ਼ਰਧਾਲੂਆਂ ਦੀਆਂ ਭਾਰੀ ਭਾਵਨਾਵਾਂ ਦੇ ਮੱਦੇਨਜ਼ਰ ਲਿਆ ਗਿਆ ਹੈ।