Money Laundering ਮਾਮਲੇ ਵਿਚ ਗ੍ਰਿਫਤਾਰ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਧਰਮਸੋਤ ਨੂੰ ED ਨੇ ਕੋਰਟ ਵਿਚ ਪੇਸ਼ ਕੀਤਾ
Chandigarh,19 (Bol Punjab De):- ਮਨੀ ਲਾਂਡਰਿੰਗ (Money Laundering) ਮਾਮਲੇ ਵਿਚ ਗ੍ਰਿਫਤਾਰ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ (Minister Sadhu Singh Dharamsot) ਨੂੰ ਈਡੀ (ED) ਨੇ ਕੋਰਟ ਵਿਚ ਪੇਸ਼ ਕੀਤਾ। ਅਦਾਲਤ ਵਿਚ ਈਡੀ (ED) ਨੇ ਧਰਮਸੋਤ ਦਾ ਰਿਮਾਂਡ ਲੈਣ ਲਈ ਕਈ ਤਰਕ ਰੱਖੇ। ਇਸ ਮੌਕੇ ‘ਤੇ ਕਿਹਾ ਕਿ ਇਨ੍ਹਾਂ ਦੇ ਬੈਂਕ ਖਾਤਿਆਂ, ਪ੍ਰਾਪਰਟੀ ਤੇ ਹੋਰ ਚੀਜ਼ਾਂ ਦੀ ਜਾਂਚ ਕਰੀ ਹੈ। ਇਸ ਤੋਂ ਇਲਾਵਾ ਕਈ ਚੀਜ਼ਾਂ ਦੀ ਪੜਤਾਲ ਜਾਰੀ ਹੈ। ਅਦਾਲਤ ਨੇ ਸਾਰੇ ਤੱਥਾਂ ਨੂੰ ਸੁਣਨ ਦੇ ਬਾਅਦ ਸਾਧੂ ਸਿੰਘ ਧਰਮਸੋਤ (Sadhu Singh Dharamsot) ਨੂੰ ਦੋ ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ।ਦੱਸ ਦੇਈਏ ਕਿ ਈਡੀ (ED) ਨੇ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ਨੂੰ ਜੰਗਲਾਤ ਘਪਲੇ ਤੇ ਆਮਦਨ ਤੋਂ ਵੱਧ ਜਾਇਦਾਦ ਕੇਸ ਵਿਚ ਪੁੱਛਗਿਛ ਲਈ ਈਡੀ (ED) ਨੇ ਬੁਲਾਇਆ ਸੀ। ਈਡੀ ਧਰਮਸੋਤ ਦੇ ਕਰੀਬੀ ਤੇ ਜੰਗਲਾਤ ਵਿਭਾਗ ਦੇ ਠੇਕੇਦਾਰ ਹਰਮੋਹਿੰਦਰ ਸਿੰਘ,ਖੰਨਾ ਸਥਿਤ ਇਕ ਕਰੀਬੀ ਤੇ ਕੁਝ ਅਧਿਕਾਰੀਆਂ ‘ਤੇ ਕਾਰਵਾਈ ਕਰ ਸਕਦੀ ਹੈ।