ਪੰਜਾਬੀ ਭਾਸ਼ਾ ’ਚ ਸਾਈਨ ਬੋਰਡ ਨਾ ਲਿਖਣ ਵਾਲਿਆਂ ਨੂੰ ਸਰਕਾਰ ਨੇ ਹਦਾਇਤਾਂ ਦਿੱਤੀਆਂ
Barnala,20 Jan,(Bol Punjab De):- ਪੰਜਾਬੀ ਭਾਸ਼ਾ (Punjabi Language) ’ਚ ਸਾਈਨ ਬੋਰਡ (Sign Board) ਨਾ ਲਿਖਣ ਵਾਲਿਆਂ ਨੂੰ ਸਰਕਾਰ ਨੇ ਹਦਾਇਤਾਂ ਦਿੱਤੀਆਂ ਹਨ ਤੇ ਨਾਲ ਹੀ ਇਨ੍ਹਾਂ ਹਦਾਇਤਾਂ ਦੀ ਪਾਲਣਾ ਨਾ ਕਰਨ ’ਤੇ ਕੀਤੀ ਜੁਰਮਾਨੇ ਦੀ ਵਿਵਸਥਾ ਤੋਂ ਜਾਣੂ ਕਰਵਾਉਣ ਲਈ ਕਿਹਾ ਗਿਆ ਹੈ,ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ (Deputy Commissioner Barnala Poonamdeep Kaur) ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਸਮੂਹ ਸਰਕਾਰੀ,ਅਰਧ ਸਰਕਾਰੀ,ਨਿੱਜੀ ਦਫਤਰਾਂ/ਅਦਾਰਿਆਂ,ਨਿੱਜੀ ਦੁਕਾਨਾਂ ਅਤੇ ਸੜਕਾਂ ਦੇ ਨਾਂ/ਦਿਸ਼ਾ ਸੂਚਕ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) (Gurmukhi Script) ਲਿਖੇ ਜਾਣ ਦੀਆਂ ਜਾਰੀ ਹਦਾਇਤਾਂ ਨੂੰ ਜ਼ਿਲ੍ਹੇ ’ਚ ਲਾਗੂ ਕਰਵਾਇਆ ਜਾ ਰਿਹਾ ਹੈ।
ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਬਿੰਦਰ ਸਿੰਘ ਖੁੱਡੀ ਕਲਾਂ ਨੇ ਦੱਸਿਆ ਕਿ ਪੰਜਾਬੀ ਭਾਸ਼ਾ ’ਚ ਸਾਈਨ ਬੋਰਡ (Sign Board) ਲਿਖੇ ਜਾਣ ਦੀਆਂ ਸਰਕਾਰੀ ਹਦਾਇਤਾਂ ਬਾਰੇ ਸਮੂਹ ਅਦਾਰਿਆਂ ਦੇ ਮਾਲਕਾਂ ਅਤੇ ਦੁਕਾਨਦਾਰਾਂ ਨੂੰ ਜਾਣਕਾਰੀ ਦੇਣ ਲਈ ਸਮੇਂ-ਸਮੇਂ ’ਤੇ ਪ੍ਰੇਰਨਾ ਅਤੇ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ,ਇਸ ਵਿਵਸਥਾ ਅਨੁਸਾਰ ਪਹਿਲੀ ਵਾਰ ਉਲੰਘਣਾ ਕਰਨ ’ਤੇ 1000 ਰੁਪਏ ਅਤੇ ਦੂਜੀ ਵਾਰ ਉਲੰਘਣਾ ਕਰਨ ’ਤੇ 2000 ਰੁਪਏ ਜੁਰਮਾਨਾ ਲਗਾਇਆ ਜਾਵੇਗਾ।
ਜੇਕਰ ਕੋਈ ਵੀ ਅਦਾਰਾ ਮਾਲਕ ਜਾਂ ਦੁਕਾਨਦਾਰ ਆਪਣੇ ਅਦਾਰੇ/ਦੁਕਾਨ ਦਾ ਨਾਂ ਬੋਰਡ ਪੰਜਾਬੀ ਭਾਸ਼ਾ (Punjabi Language) ਤੋਂ ਇਲਾਵਾ ਕਿਸੇ ਹੋਰ ਭਾਸ਼ਾ ’ਚ ਲਿਖਣਾ ਚਾਹੁੰਦਾ ਹੈ,ਤਾਂ ਪੰਜਾਬੀ ਭਾਸ਼ਾ (Punjabi Language) ਤੋਂ ਹੇਠਾਂ ਕਰ ਕੇ ਲਿਖ ਸਕਦਾ ਹੈ,ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਪੰਜਾਬੀ ਭਾਸ਼ਾ (Punjabi Language) ਦੇ ਮਾਣ ਸਤਿਕਾਰ ’ਚ ਵਾਧੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ’ਚ ਆਪੋ ਆਪਣਾ ਯੋਗਦਾਨ ਪਾਉਣ ਦੀ ਵੀ ਅਪੀਲ ਕੀਤੀ ਹੈ।