ਪੰਜਾਬ ਦੇ ਕਈ ਜਿਲ੍ਹਿਆਂ ‘ਚ ਧੁੰਦ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ
Chandigarh,20 Jan,(Bol Punjab De):- ਮੌਸਮ ਵਿਭਾਗ (Department of Meteorology) ਵੱਲੋਂ ਪੰਜਾਬ ਦੇ ਕਈ ਜਿਲ੍ਹਿਆਂ ‘ਚ ਧੁੰਦ ਦਾ ਰੈੱਡ ਅਲਰਟ (Red Alert) ਜਾਰੀ ਕੀਤਾ ਗਿਆ ਹੈ,ਬੇਸ਼ੱਕ ਕੁਝ ਥਾਵਾਂ ਤਾਂ ਧੁੰਦ ਤੋਂ ਰਾਹਤ ਮਿਲੀ ਹੈ,ਜੇ ਵਿਜ਼ੀਬਿਲਟੀ (Visibility) ਦੀ ਗੱਲ ਕੀਤੀ ਜਾਵੇ ਤਾਂ ਅੰਮ੍ਰਿਤਸਰ ਵਿੱਚ ਵਿਜ਼ੀਬਿਲਟੀ 600 ਮੀਟਰ ਹੈ ਜੋ ਬੀਤੇ ਦਿਨ ਸਿਰਫ 25 ਮੀਟਰ ਸੀ,ਹਾਲਾਂਕਿ ਇਸ ਤੋਂ ਇਲਾਵਾ ਪਟਿਆਲਾ ਅਤੇ ਅੰਬਾਲਾ ਵਿੱਚ ਵਿਜ਼ੀਬਿਲਟੀ (Visibility) ‘ਚ ਕੁਝ ਸੁਧਾਰ ਹੋਇਆ ਹੈ ਜੋ ਕੀ 200 ਮੀਟਰ ਹੈ,ਮੌਸਮ ਵਿਭਾਗ ਨੇ ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਕਪੂਰਥਲਾ, ਜਲੰਧਰ, ਮੁਕਤਸਰ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ,ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਚੰਡੀਗੜ੍ਹ ‘ਚ ਸੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਹੈ।
ਦਿੱਲੀ-ਐਨਸੀਆਰ ਤੋਂ ਇਲਾਵਾ ਉੱਤਰ ਪ੍ਰਦੇਸ਼, ਬਿਹਾਰ, ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ ਅਤੇ ਹਰਿਆਣਾ ਵਿੱਚ ਵੀ ਕੜਾਕੇ ਦੀ ਠੰਢ ਪੈ ਰਹੀ ਹੈ,ਪੱਛਮੀ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਜਾਰੀ ਹੈ,ਨਾਲ ਹੀ ਹਰਿਆਣਾ, ਰਾਜਸਥਾਨ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ,ਸਵੇਰੇ ਅਤੇ ਦੇਰ ਰਾਤ ਨੂੰ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਘੱਟ ਰਹੀ ਹੈ,ਦੇਸ਼ ਦੀ ਰਾਜਧਾਨੀ ਦਿੱਲੀ-ਐਨਸੀਆਰ ਵਿੱਚ ਪਿਛਲੇ ਕਈ ਦਿਨਾਂ ਤੋਂ ਸੀਤ ਲਹਿਰ ਚੱਲ ਰਹੀ ਹੈ,ਉੱਤਰੀ ਹਵਾਵਾਂ ਨੇ ਦਿੱਲੀ ਦੀ ਠੰਡ ਨੂੰ ਹੋਰ ਵਧਾ ਦਿੱਤਾ ਹੈ,ਦਿੱਲੀ-ਐਨਸੀਆਰ (Delhi-NCR) ਦਾ ਤਾਪਮਾਨ ਆਮ ਨਾਲੋਂ ਬਹੁਤ ਘੱਟ ਹੈ।