Punjab
ਪੰਜਾਬ ‘ਚ ਧੁੰਦ-ਸੀਤ ਲਹਿਰ ਨੂੰ ਲੈ ਕੇ ਰੈੱਡ ਅਲਰਟ ਜਾਰੀ
Chandigarh,22 Jan,(Bol Punjab De):- ਪੰਜਾਬ ਨੂੰ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਡ ਤੋਂ ਰਾਹਤ ਨਹੀਂ ਮਿਲ ਰਹੀ ਹੈ,ਐਤਵਾਰ ਸਵੇਰੇ ਕਈ ਜ਼ਿਲ੍ਹਿਆਂ ਵਿਚ ਧੁੰਦ ਛਾਈ ਰਹੀ,ਜ਼ਿਆਦਾਤਰ ਜ਼ਿਲ੍ਹਿਆਂ ਵਿਚ ਸਵੇਰ ਵੇਲੇ ਵਿਜ਼ੀਬਿਲਟੀ (Visibility) 50 ਮੀਟਰ ਤੋਂ ਘੱਟ ਸੀ,ਮੌਸਮ ਵਿਭਾਗ ਨੇ ਪੰਜਾਬ ਵਿਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਇੱਕ ਵਾਰ ਫਿਰ ਰੈੱਡ ਅਲਰਟ ਜਾਰੀ ਕੀਤਾ ਹੈ,ਚੰਡੀਗੜ੍ਹ, ਅੰਮ੍ਰਿਤਸਰ, ਮੁਹਾਲੀ ਅਤੇ ਰੂਪਨਗਰ ਵਿਚ ਵੱਧ ਤੋਂ ਵੱਧ ਤਾਪਮਾਨ ਨੌਂ ਡਿਗਰੀ ਦਰਜ ਕੀਤਾ ਗਿਆ,ਜਦੋਂ ਕਿ ਪਟਿਆਲਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ ਅਤੇ ਮੋਗਾ ਵਿੱਚ ਦਿਨ ਦਾ ਤਾਪਮਾਨ ਦਸ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ,ਇਨ੍ਹਾਂ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ ਸੱਤ ਤੋਂ ਅੱਠ ਡਿਗਰੀ ਸੈਲਸੀਅਸ ਘੱਟ ਰਿਹਾ ਜਦੋਂਕਿ ਰਾਤ ਦਾ ਤਾਪਮਾਨ ਇੱਕ ਤੋਂ ਦੋ ਡਿਗਰੀ ਸੈਲਸੀਅਸ ਵੱਧ ਰਿਹਾ।