Punjab
ਸਿੱਖਿਆ ਵਿਭਾਗ ਵਿਚ 44 ਪ੍ਰਿੰਸੀਪਲਜ਼ ਨੂੰ ਡੀ.ਈ.ਓ ਵਜੋਂ ਤਰੱਕੀ
-13 ਪ੍ਰਿੰਸੀਪਲਜ਼ ਨੁੰ ਦਿੱਤੀ ਗਈ ਸਹਾਇਕ ਡਾਇਰੈਕਟਰ ਦੀ ਤਰੱਕੀ
Chandigarh,26 Jan,(Bol Punjab De):- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister Punjab Bhagwant Singh Mann) ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਿੱਖਿਆ ਵਿਭਾਗ ਪੰਜਾਬ (Department of Education Punjab) ਵਿਚ ਅੱਜ ਦਹਾਕੇ ਬਾਅਦ ਪ੍ਰਿੰਸੀਪਲਜ਼ ਤੋਂ ਡੀ.ਈ.ਓ (DEO) ਅਤੇ ਸਹਾਇਕ ਡਾਇਰੈਕਟਰ ਦੀ ਅਸਾਮੀ ਲਈ ਵਿਭਾਗੀ ਤਰੱਕੀ ਕਮੇਟੀ ਦੀ ਮੀਟਿੰਗ ਕੀਤੀ ਗਈ,ਜਿਸ ਵਿਚ 44 ਪ੍ਰਿੰਸੀਪਲਜ਼ ਨੂੰ ਡੀ.ਈ.ਓ ਵਜੋਂ ਅਤੇ 13 ਪ੍ਰਿੰਸੀਪਲਜ਼ ਨੂੰ ਸਹਾਇਕ ਡਾਇਰੈਕਟਰ ਸਕੂਲ ਸਿੱਖਿਆ ਵਿਭਾਗ ਵਜੋਂ ਤਰੱਕੀ ਦਿੱਤੀ ਗਈ ਹੈ,ਇਥੇ ਇਹ ਦੱਸਣਯੋਗ ਹੈ ਕਿ ਪ੍ਰਿੰਸੀਪਲਜ ਤੋਂ ਡੀ.ਈ.ਓ (DEO) ਦੀਆਂ ਇਕ ਦਹਾਕੇ ਬਾਅਦ ਤਰੱਕੀਆਂ ਕੀਤੀਆਂ ਗਈਆਂ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੌਏ ਵਿਭਾਗ ਦੇ ਬੁਲਾਰੇ ਨੇ ਦਸਿਆ ਕਿ ਸਕੂਲ ਸਿੱਖਿਆ ਮੰਤਰੀ, ਹਰਜੋਤ ਸਿੰਘ ਬੈਂਸ ਵਲੋਂ ਮੁੱਖ ਮੰਤਰੀ, ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿੱਖਿਆ ਵਿਭਾਗ ਵਿਚ ਤਰੱਕੀਆਂ ਦੇ ਕਾਰਜ ਵਿਚ ਤੇਜੀ ਲਿਆਉਣ ਸਬੰਧੀ ਦਿਤੇ ਗਏ ਹੁਕਮਾਂ ਤੇ ਕਾਰਵਾਈ ਕਰਦੇ ਹੋਏ ਵਿਭਾਗੀ ਤਰੱਕੀ ਕਮੇਟੀ ਨੇ ਪ੍ਰਿੰਸੀਪਲਜ਼ ਡੀ.ਈ.ਓ ਅਤੇ ਸਹਾਇਕ ਡਾਇਰੈਕਟਰ ਦੀ ਅਸਾਮੀ ਤੇ ਤਰੱਕੀਆਂ ਕਰਕੇ ਵਿਭਾਗ ਵਿਚ ਤਰੱਕੀਆਂ ਦਾ ਕਾਰਜ ਸ਼ੁਰੂ ਕੀਤਾ ਗਿਆ,ਵਿਭਾਗੀ ਤਰੱਕੀ ਕਮੇਟੀ ਦੀ ਅਗਵਾਈ ਕੇ.ਕੇ. ਯਾਦਵ ਸਕੱਤਰ, ਸਕੂਲ ਸਿੱਖਿਆ ਵਿਭਾਗ ਵਲੋਂ ਕੀਤੀ ਗਈ।
ਬੁਲਾਰੇ ਨੇ ਦੱਸਿਆ ਕਿ ਵਿਭਾਗੀ ਤਰੱਕੀ ਕਮੇਟੀ ਵਲੋਂ ਜਿਹਨਾਂ ਨਾਮਾਂ ਨੂੰ ਤਰੱਕੀ ਲਈ ਸਹਿਮਤੀ ਦਿਤੀ ਗਈ ਸੀ,ਉਹਨਾਂ ਨਾਮਾਂ ਤੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਹੀ ਪਾ ਦਿਤੀ ਗਈ ਹੈ,ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਦੇ ਹਰੇਕ ਪੱਧਰ ਤੇ ਯੋਗ ਮੁਲਾਜਮਾਂ ਦੀਆਂ ਤਰੱਕੀਆਂ ਦੇ ਕਾਰਜ ਵਿਚ ਤੇਜੀ ਲਿਆਦੀ ਜਾਵੇ ।