Punjab

ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਵੀਰਵਾਰ ਤੜਕੇ ਪੁਲਿਸ ਨੇ ਘਰ ਵਿੱਚ ਨਜ਼ਰਬੰਦ ਕਰ ਦਿਤਾ

Fatehgarh Sahib,01 Fab,(Bol Punjab De):- ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ (Simranjit Singh Mann) ਨੂੰ ਵੀਰਵਾਰ ਤੜਕੇ ਪੁਲਿਸ ਨੇ ਘਰ ਵਿੱਚ ਨਜ਼ਰਬੰਦ ਕਰ ਦਿਤਾ। ਉਸ ਨੂੰ ਸਾਥੀਆਂ ਸਮੇਤ ਫਤਹਿਗੜ੍ਹ ਸਾਹਿਬ (Fatehgarh Sahib) ਦੇ ਕਿਲ੍ਹਾ ਹਰਨਾਮ ਸਿੰਘ ਨਗਰ (Harnam Singh Nagar) ਵਿੱਚ ਨਜ਼ਰਬੰਦ ਕਰ ਦਿਤਾ ਗਿਆ। ਉਨ੍ਹਾਂ ਦੀ ਰਿਹਾਇਸ਼ ਦੇ ਆਲੇ-ਦੁਆਲੇ ਪੁਲਿਸ ਬਲ ਤਾਇਨਾਤ ਕੀਤੀ ਗਈ ਅਤੇ ਇਲਾਕੇ ਨੂੰ ਛਾਉਣੀ ਵਿਚ ਬਦਲ ਦਿਤਾ ਗਿਆ ਸੀ। ਕਿਸੇ ਨੂੰ ਅੰਦਰ ਜਾਣ ਜਾਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਹੈ।ਬਲਾਗਰ ਭਾਨਾ ਸਿੱਧੂ (Blogger Bhana Sidhu) ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿਚ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਧੂਰੀ ਵਿਚ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਸੀ। ਸੰਸਦ ਮੈਂਬਰ ਮਾਨ ਬੁੱਧਵਾਰ ਰਾਤ ਨੂੰ ਫਤਿਹਗੜ੍ਹ ਸਾਹਿਬ (Fatehgarh Sahib) ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਆਏ ਸਨ। ਇਸੇ ਦੌਰਾਨ ਅੱਜ ਉਨ੍ਹਾਂ ਨੂੰ ਆਪਣੇ ਘਰ ਵਿਚ ਨਜ਼ਰਬੰਦ ਕੀਤਾ ਗਿਆ।

Related Articles

Leave a Reply

Your email address will not be published. Required fields are marked *

Back to top button