National

ਦਿੱਲੀ ਦੀ ਇਕ ਅਦਾਲਤ ਨੇ ਈਡੀ ਦੀ ਸ਼ਿਕਾਇਤ ‘ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਜਾਰੀ ਕੀਤਾ

New Delhi,07 Feb,2024,(Bol Punjab De):- ਦਿੱਲੀ ਦੀ ਇਕ ਅਦਾਲਤ ਨੇ ਈਡੀ (ED) ਦੀ ਸ਼ਿਕਾਇਤ ‘ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਨੂੰ ਸੰਮਨ ਜਾਰੀ ਕੀਤਾ ਹੈ। ਈਡੀ ਦਿੱਲੀ ਸ਼ਰਾਬ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ (Money Laundering Cases) ਵਿਚ ਕੇਜਰੀਵਾਲ ਤੋਂ ਪੁੱਛਗਿਛ ਕਰਨਾ ਚਾਹੁੰਦੀ ਹੈ ਪਰ ਉਹ ਸੰਮਨ ਦਾ ਪਾਲਣ ਨਹੀਂ ਕਰ ਰਹੇ ਹਨ।ਰਾਊਜ ਐਵੇਨਿਊ ਕੋਰਟ ਦੀ ਐਡੀਸ਼ਨਲ ਚੀਫ ਮੈਟਰੋਪੋਲੀਟਨ ਮੈਜਿਸਟ੍ਰੇਟ ਦਿਵਿਆ ਮਲਹੋਤਰਾ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਜਾਰੀ ਕਰਨ ਦਾ ਹੁਕਮ ਦਿੱਤਾ ਹੈ। ਉਨ੍ਹਾਂ ਨੂੰ ਈਡੀ ਦੀ ਅਰਜ਼ੀ ‘ਤੇ 17 ਫਰਵਰੀ ਨੂੰ ਕੋਰਟ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।ਈਡੀ ਨੇ 31 ਜਨਵਰੀ ਨੂੰ ਕੇਜਰੀਵਾਲ ਨੂੰ ਨਵਾਂ ਸੰਮਨ ਜਾਰੀ ਕੀਤਾ ਸੀ ਤੇ ਉਨ੍ਹਾਂ ਨੂੰ 2 ਫਰਵਰੀ ਨੂੰ ਕੇਂਦਰੀ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਹੋਣ ਲਈਕਿਹਾ ਸੀ। ਇਹ ਆਮ ਆਦਮੀ ਪਾਰਟੀ (Aam Aadmi Party) ਸੁਪਰੀਮੋ ਨੂੰ ਜਾਰੀ ਕੀਤਾ ਗਿਆ ਪੰਜਵਾਂ ਸੰਮਨ ਸੀ। 3 ਫਰਵਰੀ ਨੂੰ ਵਧੀਕ ਸਾਲਿਸਟਰ ਜਨਰਲ ਐੱਸ.ਵੀ. ਰਾਜੂ ਨੇ ਈਡੀ ਵੱਲੋਂ ਅਦਾਲਤ ਦੇ ਸਾਹਮਣੇ ਦਲੀਲਾਂ ਦਿੱਤੀਆਂ ਸਨ।

Related Articles

Leave a Reply

Your email address will not be published. Required fields are marked *

Back to top button