ਪੰਜਾਬ ‘ਚ ਸੰਘਣੀ ਧੁੰਦ ਤੋਂ ਰਾਹਤ
Chandigarh,08 Feb,2024,(Bol Punjab De):- ਪੰਜਾਬ ‘ਚ ਲੋਕਾਂ ਨੂੰ ਧੁੰਦ ਤੋਂ ਰਾਹਤ ਮਿਲੀ ਹੈ ਪਰ ਠੰਡ ਤੋਂ ਨਹੀਂ,ਪੰਜਾਬ ‘ਚ ਧੁੱਪ ਤਾਂ ਨਿਕਲਦੀ ਹੈ ਪਰ ਨਾਲ ਹੀ ਤੇਜ਼ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ,ਜਿਨ੍ਹਾਂ ਨਾਲ ਸੁੱਕੀ ਠੰਡ ਬਣੀ ਹੋਈ ਹੈ,ਮੌਸਮ ਵਿਭਾਗ (Department of Meteorology) ਵਲੋਂ ਪੰਜਾਬ ‘ਚ ਕੋਲਡ ਵੇਵ (Cold Wave) ਦਾ ਅਲਰਟ ਜਾਰੀ ਕੀਤਾ ਗਿਆ ਹੈ।
ਉੱਤਰੀ ਭਾਰਤ ‘ਚ ਪਹਾੜਾਂ ‘ਤੇ ਬਰਫਬਾਰੀ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ,ਪੰਜਾਬ, ਹਰਿਆਣਾ, ਚੰਡੀਗੜ੍ਹ ਵਿੱਚ ਧੁੰਦ ਨੂੰ ਲੈ ਕੇ ਕੋਈ ਅਲਰਟ ਨਹੀਂ ਹੈ ਪਰ ਪਿਛਲੇ ਕੁਝ ਦਿਨਾਂ ਤੋਂ ਹੋਈ ਬਰਫਬਾਰੀ ਤੋਂ ਬਾਅਦ ਪੰਜਾਬ ਦੇ ਤਾਪਮਾਨ ਵਿੱਚ 0.6 ਡਿਗਰੀ, ਹਰਿਆਣਾ ਵਿੱਚ 0.9 ਡਿਗਰੀ ਅਤੇ ਚੰਡੀਗੜ੍ਹ ਵਿੱਚ 0.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਪੰਜਾਬ-ਹਰਿਆਣਾ ਵਿੱਚ ਅੱਜ ਸਵੇਰੇ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ ਪਰ ਵਿਜ਼ੀਬਿਲਟੀ (Visibility) ਆਮ ਵਾਂਗ ਰਹੇਗੀ,ਜਿਵੇਂ-ਜਿਵੇਂ ਦਿਨ ਚੜ੍ਹੇਗਾ, ਚੰਗੀ ਧੁੱਪ ਨਿਕਲੇਗੀ,ਅਗਲੇ ਦੋ ਦਿਨਾਂ ਤੱਕ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ,ਜਿਸ ਦਾ ਮੁੱਖ ਕਾਰਨ ਪਹਾੜਾਂ ਤੋਂ ਆ ਰਹੀਆਂ ਠੰਡੀਆਂ ਹਵਾਵਾਂ ਹਨ।