NationalPunjab

ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਵੀਰਵਾਰ ਨੂੰ ਆਦਮਪੁਰ ਹਵਾਈ ਅੱਡੇ ਦੇ ਨਾਮ ਨੂੰ ਲੈ ਕੇ ਮੰਗ ਰੱਖੀ

New Delhi,09 Feb,2024,(Bol Punjab Bol):- ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ (Member of Parliament Sushil Kumar Rinku) ਨੇ ਵੀਰਵਾਰ ਨੂੰ ਆਦਮਪੁਰ ਹਵਾਈ ਅੱਡੇ ਦੇ ਨਾਮ ਨੂੰ ਲੈ ਕੇ ਮੰਗ ਰੱਖੀ,ਉਨ੍ਹਾਂ ਨੇ ਸੰਸਦ ਵਿੱਚ ਮੰਗ ਕਰਦਿਆਂ ਕਿਹਾ ਕਿ ਆਦਮਪੁਰ ਸਿਵਲ ਹਵਾਈ ਅੱਡੇ (Adampur Civil Airport) ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ (Shri Guru Ravidas Ji) ਦੇ ਨਾਂ ’ਤੇ ਰੱਖਿਆ ਜਾਵੇ,ਉਨ੍ਹਾਂ ਕਿਹਾ ਕਿ ਇਹ ਕਦਮ ਦੇਸ਼ ਭਰ ਦੇ ਕਰੋੜਾਂ ਲੋਕਾਂ ਖਾਸ ਕਰਕੇ ਸ੍ਰੀ ਗੁਰੂ ਰਵਿਦਾਸ ਜੀ ਦੇ ਪੈਰੋਕਾਰਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰੇਗਾ,ਸੰਸਦ ਵਿੱਚ ਆਪਣੇ ਭਾਸ਼ਣ ਦੌਰਾਨ ਸੰਸਦ ਮੈਂਬਰ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਐੱਮ ਸਿੰਧੀਆ ਦਾ ਵੀ ਇਸ ਹਵਾਈ ਅੱਡੇ ’ਤੇ ਉਡਾਣਾਂ ਨੂੰ ਜਲਦੀ ਮੁੜ ਸ਼ੁਰੂ ਕਰਨ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਲਈ ਧੰਨਵਾਦ ਕੀਤਾ,ਉਨ੍ਹਾਂ ਕਿਹਾ ਕਿ ਦੇਸ਼ ਖਾਸ ਕਰਕੇ ਪੰਜਾਬ ਦੇ ਵੱਡੀ ਗਿਣਤੀ ਲੋਕ ਇਸ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ’ਤੇ ਰੱਖਣਾ ਚਾਹੁੰਦੇ ਹਨ ਤੇ ਪੰਜਾਬ ਵਿਧਾਨ ਸਭਾ (Punjab Vidhan Sabha) ਪਹਿਲਾਂ ਹੀ ਲੋਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਸਬੰਧੀ ਮਤਾ ਪਾਸ ਕਰ ਚੁੱਕੀ ਹੈ,ਇਸ ਲਈ ਸਮੇਂ ਦੀ ਲੋੜ ਹੈ ਕਿ ਕੇਂਦਰ ਸਰਕਾਰ ਵੀ ਆਦਮਪੁਰ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ (Shri Guru Ravidas Ji) ਦੇ ਨਾਂ ’ਤੇ ਰੱਖਣ ਲਈ ਲੋੜੀਂਦੀ ਕਾਰਵਾਈ ਕਰੇ।

Related Articles

Leave a Reply

Your email address will not be published. Required fields are marked *

Back to top button