Punjab

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਵੱਲੋਂ ਲੁਧਿਆਣਾ ‘ਚ ਹੰਗਾਮੀ ਬੈਠਕ ਕੀਤੀ ਗਈ,16 ਤਰੀਕ ਨੂੰ ਭਾਰਤ ਬੰਦ ਦੇ ਸੱਦੇ ਨੂੰ ਲੈਕੇ ਵਿਚਾਰ ਚਰਚਾ ਕੀਤੀ ਗਈ

Ludhiana,10 Feb,2024,(Bol Punjab De):- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ (Bharatiya Kisan Union Lakhowal) ਦੇ ਵੱਲੋਂ ਲੁਧਿਆਣਾ ‘ਚ ਹੰਗਾਮੀ ਬੈਠਕ ਕੀਤੀ ਗਈ,ਜਿਸ ਵਿੱਚ 16 ਤਰੀਕ ਨੂੰ ਭਾਰਤ ਬੰਦ ਦੇ ਸੱਦੇ ਨੂੰ ਲੈਕੇ ਵਿਚਾਰ ਚਰਚਾ ਕੀਤੀ ਗਈ,ਦੇਸ਼ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ 16 ਫਰਵਰੀ ਨੂੰ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਸੰਯੁਕਤ ਕਿਸਾਨ ਮੋਰਚਾ (United Kisan Morcha) ਵੱਲੋਂ ਵੀ ਸਮਰਥਨ ਦਿੱਤਾ ਗਿਆ ਹੈ,ਅਤੇ ਇਸ ਸਬੰਧੀ ਰਣਨੀਤੀ ਦਾ ਖੁਲਾਸਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਲੁਧਿਆਣਾ ਵਿਖੇ ਹੋਈ ਮੀਟਿੰਗ ਦੌਰਾਨ ਜਥੇਬੰਦੀ ਦੇ ਪੰਜਾਬ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ (Punjab President Harinder Singh Lakhowal) ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ,ਹਰਿੰਦਰ ਸਿੰਘ ਲੱਖੋਵਾਲ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਨੂੰ ਸ਼ਹਿ ਦਿੱਤੀ ਜਾ ਰਹੀ ਹੈ,ਇਸਦੇ ਵਿਰੋਧ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ 16 ਫਰਵਰੀ ਨੂੰ ਭਾਰਤ ਬੰਦ ਕੀਤਾ ਜਾ ਰਿਹਾ ਹੈ।

ਇਸ ਤਹਿਤ ਸਾਰੇ ਸੜਕੀ ਅਤੇ ਰੇਲ ਆਵਾਜਾਈ ਨੂੰ ਬੰਦ ਕਰਨ ਸਣੇ ਟੋਲ ਪਲਾਜ਼ਿਆਂ (Toll Plazas) ਨੂੰ ਵੀ ਫ੍ਰੀ ਕੀਤਾ ਜਾਵੇਗਾ,ਇਸ ਦੌਰਾਨ ਸਕੂਲੀ ਵਿਦਿਆਰਥੀਆਂ,ਵਿਆਹਾਂ ਦੀ ਬਾਰਾਤ,ਐਂਬੂਲੈਂਸ ਆਦਿ ਵਰਗੀਆਂ ਜ਼ਰੂਰੀ ਸੇਵਾਵਾਂ ਦੀ ਇਜਾਜ਼ਤ ਦਿੱਤੀ ਜਾਵੇਗੀ,ਉਨ੍ਹਾਂ ਕਿਹਾ ਕਿ 12 ਤੋਂ 4 ਵਜੇ ਤਕ ਸੜਕੀ ਆਵਾਜਾਈ ਅਤੇ ਰੇਲ ਆਵਾਜਾਈ ਤੋਂ ਇਲਾਵਾ ਸ਼ਹਿਰ ਵਿਚ ਬਜ਼ਾਰ ਬੰਦ ਰਹਿਣਗੇ,ਉਨ੍ਹਾਂ ਕਿਹਾ ਕਿ ਕੁਝ ਕਿਸਾਨ ਜਥੇਬੰਦੀਆਂ ਵੱਲੋਂ ਉਨ੍ਹਾਂ ਨੂੰ ਭਰੋਸੇ ਵਿੱਚ ਲਏ ਬਿਨਾਂ 13 ਫਰਵਰੀ ਨੂੰ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਹੈ,ਉਹ ਇਸ ਦਾ ਸਮਰਥਨ ਨਹੀਂ ਕਰਦੇ,ਪਰ ਜੇਕਰ ਦਿੱਲੀ ਕੂਚ ਕਰ ਰਹੇ ਕਿਸਾਨਾਂ ਤੇ ਕੋਈ ਤਸ਼ੱਦਦ ਹੋਇਆ ਜਾਂ ਉਹਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਬਾਕੀ ਜਥੇਬੰਦੀਆਂ ਵੀ ਉਹਨਾਂ ਦਾ ਸਮਰਥਨ ਕਰਨਗੀਆਂ ਅਤੇ ਕੇਂਦਰ ਸਰਕਾਰ ਖਿਲਾਫ ਮੈਦਾਨ ਵਿੱਚ ਉਤਰਨਗੀਆਂ,ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ 12 ਫਰਵਰੀ ਨੂੰ ਹੋਣ ਵਾਲੀ ਮੀਟਿੰਗ ਤੋਂ ਆਸ ਹੈ,ਉਨ੍ਹਾਂ ਪੰਜਾਬ ਸਰਕਾਰ (Punjab Govt) ਨੂੰ ਕਿਸਾਨਾਂ ਦੀਆਂ ਲਟਕਦੀਆਂ ਮੰਗਾਂ ਪੂਰਾ ਕਰਨ ਦੀ ਅਪੀਲ ਕੀਤੀ।

Related Articles

Leave a Reply

Your email address will not be published. Required fields are marked *

Back to top button