Punjab

ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਲੋਕਾਂ ਨੂੰ ਸਮਰਪਿਤ

Patiala,11 Feb,2024,(Bol Punjab De):-  ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਤਰਨਤਾਰਨ ਵਿੱਚ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਲਿਮਟਿਡ (Shri Guru Amardas Thermal Plant Ltd) (ਜੀਏਟੀਪੀਐਲ) ਦਾ ਉਦਘਾਟਨ ਕੀਤਾ,ਪੰਜਾਬ ਸਰਕਾਰ ਨੇ ਇਹ ਥਰਮਲ ਪਲਾਂਟ (Thermal Plant) 1080 ਕਰੋੜ ਰੁਪਏ ਵਿੱਚ ਖਰੀਦਿਆ ਹੈ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 1 ਜਨਵਰੀ ਨੂੰ ਹੀ ਇਹ ਜਾਣਕਾਰੀ ਦਿੱਤੀ ਸੀ।

ਇਸ ਥਰਮਲ ਪਲਾਂਟ (Thermal Plant) ਦੀ ਪੂਰੀ ਸਮਰੱਥਾ 540 ਮੈਗਾਵਾਟ ਹੈ ਪਰ ਹੁਣ ਤੱਕ ਇਹ ਕੋਲੇ ਦੀ ਸੀਮਤ ਮਾਤਰਾ ਹੋਣ ਕਾਰਨ ਅੱਧੀ ਸਮਰੱਥਾ ’ਤੇ ਹੀ ਚੱਲ ਰਿਹਾ ਸੀ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵਾਧੂ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਸਰਕਾਰ ਨੇ ਤਰਨਤਾਰਨ ਸਥਿਤ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਨੂੰ ਖਰੀਦ ਲਿਆ ਹੈ,ਪੰਜਾਬ ਵਿੱਚ ਲੋਕਾਂ ਨੂੰ ਸਸਤੀ ਬਿਜਲੀ ਦਿੱਤੀ ਜਾਵੇਗੀ ਅਤੇ ਇੰਡਸਟਰੀ ਨੂੰ ਵੀ ਸਸਤੀ ਬਿਜਲੀ ਦਿੱਤੀ ਜਾਵੇਗੀ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਨੂੰ ਇਸ ਪਲਾਂਟ ਤੋਂ ਸਭ ਤੋਂ ਮਹਿੰਗੀ ਬਿਜਲੀ 9-10 ਰੁਪਏ ਪ੍ਰਤੀ ਯੂਨਿਟ ਮਿਲਦੀ ਹੈ।

ਹੁਣ ਸਰਕਾਰ ਦੇ ਅਧੀਨ ਆਉਣ ਤੋਂ ਬਾਅਦ 4-5 ਰੁਪਏ ਪ੍ਰਤੀ ਯੂਨਿਟ ਬਿਜਲੀ ਮਿਲੇਗੀ,ਗੋਇੰਦਵਾਲ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ (Shri Guru Amardas Ji) ਨੇ ਬਣਵਾਇਆ ਸੀ,ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਰਫੋਂ ਇਹ ਥਰਮਲ ਪਲਾਂਟ ਉਨ੍ਹਾਂ ਦੇ ਨਾਂ ‘ਤੇ ਸਮਰਪਿਤ ਕੀਤਾ ਗਿਆ ਹੈ,ਇਸ ਥਰਮਲ ਪਲਾਂਟ (Thermal Plant) ਦੇ ਸ਼ੇਅਰ ਗੁਰੂ ਅਮਰਦਾਸ ਥਰਮਲ ਪਲਾਂਟ ਲਿਮਟਿਡ (ਜੀ.ਏ.ਟੀ.ਪੀ.ਐਲ.) ਦੇ ਨਾਂ ਤਬਦੀਲ ਕਰ ਦਿੱਤੇ ਗਏ ਹਨ,ਸਰਕਾਰ ਨੇ ਥਰਮਲ ਪਲਾਂਟ (Thermal Plant) ਦੀ ਨਿਗਰਾਨੀ ਲਈ ਇੱਕ ਕਮੇਟੀ ਵੀ ਬਣਾਈ ਹੈ।

ਲਹਿਰਾ ਮੁਹੱਬਤ ਥਰਮਲ ਪਲਾਂਟ (Lehra Mohabbat Thermal Plant) ਦੇ ਚੀਫ਼ ਇੰਜਨੀਅਰ ਐਮ.ਆਰ.ਬਾਂਸਲ ਦੀ ਅਗਵਾਈ ਹੇਠ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ,ਇਸ ਦੌਰਾਨ ਕਮੇਟੀ ਵਿੱਚ ਲਹਿਰਾ ਥਰਮਲ ਦੇ ਡਿਪਟੀ ਚੀਫ ਇੰਜਨੀਅਰ ਇੰਦਰਜੀਤ ਸਿੰਘ ਸੰਧੂ, ਡਿਪਟੀ ਚੀਫ ਇੰਜਨੀਅਰ ਫਿਊਲ ਕੇ.ਕੇ.ਬੰਸਲ, ਰੋਪੜ ਥਰਮਲ ਪਲਾਂਟ ਦੇ ਸੁਪਰਡੈਂਟ ਇੰਜਨੀਅਰ ਰਣਜੀਤ ਸਿੰਘ, ਚੀਫ ਆਡੀਟਰ ਰਾਜਨ ਗੁਪਤਾ, ਲਹਿਰਾ ਥਰਮਲ ਪਲਾਂਟ ਦੇ ਇੰਜਨੀਅਰ ਬਲਜਿੰਦਰ ਸਿੰਘ ਅਤੇ ਰੋਪੜ ਥਰਮਲ ਦੇ ਇੰਜਨੀਅਰ ਗੁਰਿੰਦਰ ਸਿੰਘ ਨੂੰ ਸ਼ਾਮਲ ਕੀਤਾ ਗਿਆ

Related Articles

Leave a Reply

Your email address will not be published. Required fields are marked *

Back to top button