Games

ਰਾਏਪੁਰ ਖੇਡਾਂ ‘ਚ ਬੈਲ ਗੱਡੀਆਂ ਦੀਆਂ ਦੌੜਾਂ ਮੁੜ ਸ਼ੁਰੂ ਕਰਵਾਉਣ ਲਈ ਕੇਂਦਰੀ ਮੰਤਰੀ ਹਰਦੀਪ ਪੁਰੀ ਨੂੰ ਮਿਲੇ ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ

Chandigarh,11 Feb, 2024,(Bol Punjab De):-  ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ (Jayveer Shergill) ਨੇ ਭਾਰਤ ਦੀਆਂ ਰੂਰਲ ਓਲੰਪਿਕਸ (Rural Olympics) ਵਜੋਂ ਜਾਣੀਆਂ ਜਾਂਦੀਆਂ ਕਿਲਾ ਰਾਏਪੁਰ ਖੇਡਾਂ (Fort Raipur Games) ਵਿਖੇ ਬੈਲ ਗੱਡੀਆਂ ਦੀਆਂ ਦੌੜਾਂ ਨੂੰ ਮੁੜ ਸ਼ੁਰੂ ਕਰਵਾਉਣ ਲਈ ਦਖਲ ਦੀ ਮੰਗ ਕਰਦਿਆਂ ਨਵੀਂ ਦਿੱਲੀ ਵਿਖੇ ਕੇਂਦਰੀ ਹਾਊਸਿੰਗ ਤੇ ਅਰਬਨ ਮਾਮਲਿਆਂ ਤੇ ਪੈਟਰੋਲੀਅਮ ਤੇ ਨੈਚੁਰਲ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਮੁਲਾਕਾਤ ਕੀਤੀ,ਇੱਥੇ ਜਾਰੀ ਇੱਕ ਬਿਆਨ ਵਿੱਚ ਜੈਵੀਰ ਸ਼ੇਰਗਿੱਲ ਨੇ ਕਿਹਾ ਕਿ ਮੰਤਰੀ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੇ ਪੁਰੀ ਨੂੰ ‘ਦ ਪਰਵੈਂਸ਼ਨ ਆਫ ਕਰੁਐਲਿਟੀ ਟੂ ਐਨੀਮਲ (ਪੰਜਾਬ ਅਮੈਂਡਮੈਂਟ) ਬਿੱਲ 2019’ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਦਿਲਾਉਣ ਲਈ ਬੇਨਤੀ ਕੀਤੀ, ਜਿਸ ਨਾਲ ਸਲਾਨਾ ਕਿਲਾ ਰਾਏਪੁਰ ਰੂਰਲ ਓਲੰਪਿਕਸ (Qila Raipur Rural Olympics) ਚ ਬੈਲ ਗੱਡੀਆਂ ਦੀਆਂ ਦੌੜਾਂ ਮੁੜ ਸ਼ੁਰੂ ਕਰਵਾਉਣ ਦਾ ਰਸਤਾ ਖੁੱਲ੍ਹ ਜਾਵੇਗਾ।

ਜੈਵੀਰ ਸ਼ੇਰਗਿੱਲ ਨੇ ਦੱਸਿਆ ਕਿ ਬੈਲ ਗੱਡੀਆਂ ਦੀਆਂ ਦੌੜਾਂ ਪਿਛਲੇ ਕਈ ਦਹਾਕਿਆਂ ਤੋਂ ਪੰਜਾਬ ਅਤੇ ਇਸ ਦੇ ਸੱਭਿਆਚਾਰ ਅਤੇ ਵਿਰਸੇ ਨਾਲ ਸਬੰਧਤ ਪੰਜਾਬ ਦਾ ਅਹਿਮ ਮੁੱਦਾ ਰਿਹਾ ਹੈ। ਇਸ ਦਿਸ਼ਾ ਵਿੱਚ, ਜ਼ਿਲ੍ਹਾ ਲੁਧਿਆਣਾ ਦੇ ਪਿੰਡ ਕਿਲਾ ਰਾਏਪੁਰ ਵਿੱਚ ਸਾਲ 1933 ਤੋਂ ਲਗਾਤਾਰ ਕਿਲਾ ਰਾਏਪੁਰ ਪੇਂਡੂ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਵਰਤਮਾਨ ਵਿੱਚ ਇਹ ਖੇਡਾਂ ਦੁਨੀਆ ਭਰ ਵਿੱਚ ਮਿੰਨੀ ਓਲੰਪਿਕਸ ਵਜੋਂ ਜਾਣੀਆਂ ਜਾਂਦੀਆਂ ਹਨ।

ਜੈਵੀਰ ਸ਼ੇਰਗਿੱਲ ਨੇ ਪੁਰੀ ਨੂੰ ਦੱਸਿਆ ਕਿ ਪੰਜਾਬ ਵਿੱਚ ਬੈਲਗੱਡੀਆਂ ਦੀਆਂ ਦੌੜਾਂ ਦੀ ਪ੍ਰਸਿੱਧੀ ਅਤੇ ਇਨ੍ਹਾਂ ਦੀ ਇਤਿਹਾਸਕ ਅਤੇ ਸੱਭਿਆਚਾਰਕ ਮਹੱਤਤਾ ਨੂੰ ਦੇਖਦਿਆਂ ਪੰਜਾਬ ਵਿਧਾਨ ਸਭਾ ਵੱਲੋਂ ‘ਦ ਪਰਵੈਂਸ਼ਨ ਆਫ ਕਰੁਐਲਿਟੀ ਟੂ ਐਨੀਮਲ (ਪੰਜਾਬ ਅਮੈਂਡਮੈਂਟ) ਬਿੱਲ 2019’ ਪਾਸ ਕਰਕੇ ਮਾਨਯੋਗ ਰਾਸ਼ਟਰਪਤੀ ਨੂੰ ਪ੍ਰਵਾਨਗੀ ਲਈ ਭੇਜਿਆ ਗਿਆ ਸੀ, ਪਰ ਅਜੇ ਤੱਕ ਬੈਲਗੱਡੀਆਂ ਦੀਆਂ ਦੌੜਾਂ ਮੁੜ ਸ਼ੁਰੂ ਕਰਨ ਲਈ ਭਾਰਤ ਸਰਕਾਰ ਤੋਂ ਕੋਈ ਪ੍ਰਵਾਨਗੀ ਨਹੀਂ ਮਿਲੀ ਹੈ।

ਜੈਵੀਰ ਸ਼ੇਰਗਿੱਲ ਨੇ ਇਹ ਵੀ ਦੱਸਿਆ ਕਿ ਬੈਲ ਗੱਡੀਆਂ ਦੀਆਂ ਦੌੜਾਂ ਸਿਰਫ਼ ਕਿਲਾ ਰਾਏਪੁਰ ਪਿੰਡ (ਲੁਧਿਆਣਾ) ਵਿੱਚ ਹੀ ਨਹੀਂ, ਸਗੋਂ ਪੰਜਾਬ ਦੇ ਕਰੀਬ 80 ਫੀਸਦੀ ਪਿੰਡਾਂ ਵਿੱਚ ਖੇਡੀਆਂ ਜਾਂਦੀਆਂ ਹਨ, ਜਿਨ੍ਹਾਂ ਦੀ ਗਿਣਤੀ 12000 ਦੇ ਕਰੀਬ ਹੈ,ਇਸ ਲਈ ਇਸ ਖੇਡ ਨੂੰ ਮੁੜ ਇਜਾਜ਼ਤ ਦੇਣ ਨਾਲ ਨਾ ਸਿਰਫ਼ ਕਿਲ੍ਹਾ ਰਾਏਪੁਰ ਪਿੰਡ ਸਗੋਂ ਪੰਜਾਬ ਦੇ ਹਰ ਪਿੰਡ ‘ਤੇ ਸਕਾਰਾਤਮਕ ਪ੍ਰਭਾਵ ਪਵੇਗਾ ਜੋ ਇਸ ਖੇਡ ਨਾਲ ਭਾਵਨਾਤਮਕ ਤੌਰ ‘ਤੇ ਜੁੜਿਆ ਹੋਇਆ ਹੈ,ਜਿਸ ‘ਤੇ ਉਨ੍ਹਾਂ ਨੇ ਪੁਰੀ ਨੂੰ ਬੇਨਤੀ ਕੀਤੀ ਕਿ ਉਹ ‘ਦ ਪਰਵੈਂਸ਼ਨ ਆਫ ਕਰੁਐਲਿਟੀ ਟੂ ਐਨੀਮਲ (ਪੰਜਾਬ ਅਮੈਂਡਮੈਂਟ) ਬਿੱਲ 2019’ ‘ਤੇ ਰਾਸ਼ਟਰਪਤੀ ਤੋਂ ਪ੍ਰਵਾਨਗੀ ਲੈਣ ਲਈ ਹਰ ਮੁਮਕਿਨ ਕੋਸ਼ਿਸ਼ ਕਰਨ, ਤਾਂ ਜੋ ਸਾਡੀ ਪੁਰਾਣੀ ਸ਼ਾਨਦਾਰ ਵਿਰਾਸਤ ਨੂੰ ਸੰਭਾਲਿਆ ਜਾ ਸਕੇ।

ਮੀਟਿੰਗ ਦੌਰਾਨ ਜੈਵੀਰ ਸ਼ੇਰਗਿੱਲ ਨੇ ਇਸ ਸਬੰਧੀ ਮੰਤਰੀ ਨੂੰ ਮੰਗ ਪੱਤਰ ਵੀ ਦਿੱਤਾ,ਮੀਟਿੰਗ ਤੋਂ ਬਾਅਦ ਜੈਵੀਰ ਸ਼ੇਰਗਿੱਲ ਨੇ ਕਿਹਾ ਕਿ ਪੁਰੀ ਨੇ ਇਸ ਮਾਮਲੇ ‘ਤੇ ਬਹੁਤ ਹਾਂ-ਪੱਖੀ ਹੁੰਗਾਰਾ ਦਿੱਤਾ ਹੈ ਅਤੇ ਭਰੋਸਾ ਦਿੱਤਾ ਹੈ ਕਿ ਉਹ ਇਸ ਅਹਿਮ ਮੁੱਦੇ ਨੂੰ ਉਠਾਉਣਗੇ, ਤਾਂ ਜੋ ‘ਦ ਪਰਵੈਂਸ਼ਨ ਆਫ ਕਰੁਐਲਿਟੀ ਟੂ ਐਨੀਮਲ (ਪੰਜਾਬ ਅਮੈਂਡਮੈਂਟ) ਬਿੱਲ 2019’ (The Prevention of Cruelty to Animals (Punjab Amendment) Bill 2019) ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਮਿਲ ਸਕੇ।

Related Articles

Leave a Reply

Your email address will not be published. Required fields are marked *

Back to top button