Business
ਪੰਜਾਬ ਵਿਚ ਇਸ ਦਿਨ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
Bol Punjab De:- 22 ਫਰਵਰੀ ਨੂੰ ਸੂਬੇ ਭਰ ਦੇ ਖਪਤਕਾਰਾਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਭਾਰੀ ਕਿੱਲਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ,ਅਗਸਤ 2017 ਤੋਂ ਡੀਲਰ ਮਾਰਜਿਨ ਵਿਚ ਵਾਧਾ ਨਾ ਕੀਤੇ ਜਾਣ ਤੋਂ ਨਾਰਾਜ਼ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਪੰਜਾਬ (ਪੀਪੀਡੀਏਪੀ) (PPDAP) ਨੇ 22 ਫਰਵਰੀ ਨੂੰ ਪੰਜਾਬ ਭਰ ਵਿਚ ਪੈਟਰੋਲ ਅਤੇ ਡੀਜ਼ਲ ਦੀ ਵਿਕਰੀ ਬੰਦ ਕਰਨ ਦਾ ਐਲਾਨ ਕੀਤਾ ਹੈ,ਪੀਪੀਡੀਏਪੀ (PPDAP) ਦੇ ਪ੍ਰਧਾਨ ਪਰਮਜੀਤ ਸਿੰਘ ਦੋਆਬਾ ਨੇ ਕਿਹਾ ਹੈ ਕਿ ਤੇਲ ਮਾਰਕੀਟਿੰਗ ਕੰਪਨੀਆਂ (ਓਐਮਸੀ) (OMC) ਪੈਟਰੋਲੀਅਮ ਡੀਲਰਾਂ ਦੇ ਮਾਰਜਿਨ ਵਿਚ ਵਾਧਾ ਨਹੀਂ ਕਰ ਰਹੀਆਂ ਹਨ, ਜਿਸ ਵਿਚ ਪਿਛਲੀ ਵਾਰ ਅਗਸਤ 2017 ਵਿਚ ਸੋਧ ਕੀਤੀ ਗਈ ਸੀ,ਡੀਲਰ ਮਾਰਜਿਨ ਵਧਾਉਣ ਸਬੰਧੀ ਤੇਲ ਕੰਪਨੀਆਂ ਦੇ ਪ੍ਰਧਾਨਾਂ ਨੂੰ ਮੰਗ ਪੱਤਰ ਭੇਜਿਆ ਗਿਆ ਹੈ ਅਤੇ ਇਸ ਦੀ ਕਾਪੀ ਪ੍ਰਧਾਨ ਮੰਤਰੀ ਨੂੰ ਵੀ ਭੇਜੀ ਗਈ ਹੈ।