ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਹਾਈ ਕੋਰਟ ਤੋਂ ਰਾਹਤ
Chandigarh,13 Feb,(Bol Punjab De):- ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Punjab Sports Minister Gurmeet Singh Meet Here) ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ,ਚੰਡੀਗੜ੍ਹ ਪੁਲਿਸ (Chandigarh Police) ਵਲੋਂ ਤਿੰਨ ਸਾਲ ਪਹਿਲਾਂ ਕੋਰੋਨਾ ਕਾਲ ਦੌਰਾਨ ਧਾਰਾ 188 ਤਹਿਤ ਦਰਜ ਕੀਤੇ ਗਏ ਕੇਸ ਦੀ ਸੁਣਵਾਈ ਹੁਣ ਅਦਾਲਤ ਵਿਚ ਨਹੀਂ ਹੋਵੇਗੀ,ਇਸ ਸਬੰਧੀ ਉਨ੍ਹਾਂ ਵਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਵਿਚ ਪਟੀਸ਼ਨ ਦਾਇਰ ਕੀਤੀ ਗਈ ਸੀ,ਇਸ ਦੇ ਨਾਲ ਹੀ ਕੇਸ ਖਤਮ ਕਰਨ ਦੀ ਮੰਗ ਕੀਤੀ ਗਈ ਸੀ।
ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਇਕ ਡਿਵੀਜ਼ਨ ਬੈਂਚ ਨੇ ਕੋਰੋਨਾ ਮਹਾਮਾਰੀ ਨਾਲ ਜੁੜੇ ਸਾਰੇ ਮਾਮਲਿਆਂ ‘ਤੇ ਰੋਕ ਲਗਾ ਦਿਤੀ ਹੈ,ਅਜਿਹੀ ਸਥਿਤੀ ਵਿਚ ਪਟੀਸ਼ਨ ਦੀ ਕੋਈ ਲੋੜ ਨਹੀਂ ਹੈ,ਜੇਕਰ ਇਸ ਮੁੱਦੇ ‘ਤੇ ਕਦੇ ਕੋਈ ਹੋਰ ਫੈਸਲਾ ਆਉਂਦਾ ਹੈ ਤਾਂ ਮਾਮਲੇ ਦੀ ਸੁਣਵਾਈ ਕੀਤੀ ਜਾਵੇਗੀ।ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਖਿਲਾਫ ਇਹ ਮਾਮਲਾ 24 ਅਕਤੂਬਰ 2020 ਨੂੰ ਚੰਡੀਗੜ੍ਹ ਪੁਲਿਸ ਨੇ ਦਰਜ ਕੀਤਾ ਸੀ,ਇਹ ਮਾਮਲਾ ਪੁਲਿਸ ਕਾਂਸਟੇਬਲ (Police Constable) ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ,ਉਨ੍ਹਾਂ ਦਾ ਇਲਜ਼ਾਮ ਸੀ ਕਿ ਉਨ੍ਹਾਂ ਦੀ ਅਗਵਾਈ ‘ਚ ‘ਆਪ’ ਦੇ ਕਈ ਆਗੂ ਪੰਜਾਬ ਭਾਜਪਾ ਦੇ ਦਫ਼ਤਰ ਦਾ ਘਿਰਾਓ ਕਰਨ ਆਏ ਸਨ,ਇਸ ਦੌਰਾਨ ਉਨ੍ਹਾਂ ਨੂੰ ਕਈ ਵਾਰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਨਹੀਂ ਰੁਕੇ,ਇਸ ਤੋਂ ਬਾਅਦ ਮਾਮਲਾ ਦਰਜ ਕੀਤਾ ਗਿਆ।
ਇਸ ਦੇ ਨਾਲ ਹੀ ਇਸ ਮਾਮਲੇ ਵਿਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ,ਇਸ ਮਾਮਲੇ ਵਿਚ ਮੰਤਰੀ ਨੂੰ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਸੀ ਪਰ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Punjab Sports Minister Gurmeet Singh Meet Here) ਦਸੰਬਰ 2023 ਵਿਚ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਇਸ ਕੇਸ ਵਿਚ ਪੇਸ਼ ਨਹੀਂ ਹੋਏ,ਜਿਸ ਕਾਰਨ ਅਦਾਲਤ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਜ਼ਮਾਨਤ ਰੱਦ ਕਰ ਦਿਤੀ ਸੀ,ਇਸ ਦੇ ਨਾਲ ਹੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਿਰੁਧ ਗੈਰ-ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਗਏ ਸਨ,ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਹਾਈ ਕੋਰਟ ਤੋਂ ਇਸ ਹੁਕਮ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ,ਇਸ ਦੇ ਨਾਲ ਹੀ ਹਾਈ ਕੋਰਟ ਨੇ ਵਾਰੰਟ ਨੂੰ ਰੱਦ ਕਰ ਦਿਤਾ ਸੀ।