Uncategorized

ਪੰਜਾਬ ਦੇ ਪਟਿਆਲਾ, ਸੰਗਰੂਰ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ 16 ਫਰਵਰੀ ਤੱਕ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ

Chandigarh,15 Feb,2024,(Bol Punjab De):- ਹਰਿਆਣਾ ਵਿੱਚ ਕਿਸਾਨ ਅੰਦੋਲਨ (Peasant Movement) ਕਾਰਨ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ,ਪੰਜਾਬ ਦੇ ਪਟਿਆਲਾ, ਸੰਗਰੂਰ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ 16 ਫਰਵਰੀ ਤੱਕ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ, ਇਹ ਫੈਸਲਾ ਗ੍ਰਹਿ ਮੰਤਰਾਲੇ ਦੇ ਹੁਕਮਾਂ ‘ਤੇ ਲਿਆ ਗਿਆ ਹੈ,ਪਿਛਲੇ 2 ਦਿਨਾਂ ਤੋਂ ਲਗਾਤਾਰ ਖਨੌਰੀ ਅਤੇ ਨਾਲ ਲੱਗਦੇ ਇਲਾਕਿਆਂ ‘ਚ ਇੰਟਰਨੈੱਟ ਸੇਵਾਵਾਂ ਲਗਭਗ ਬੰਦ ਵਾਂਗ ਕੀਤੀਆਂ ਹੋਈਆਂ ਹਨ।13 ਫਰਵਰੀ ਨੂੰ ਜਦੋਂ ਕਿਸਾਨ ਫਤਿਹਗੜ੍ਹ ਸਾਹਿਬ ਜੀ (Fatehgarh Sahib Ji) ਤੋਂ ਹਰਿਆਣਾ ਵੱਲ ਮਾਰਚ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਫਤਿਹਗੜ੍ਹ ਸਾਹਿਬ ਤੋਂ ਕੁੱਝ ਲੋਕਾਂ ਦੇ ਫੋਨ ਆਏ ਕਿ ਇੰਟਰਨੈੱਟ ਬੰਦ ਹਨ,ਫਿਰ ਜਦੋਂ ਬੁੱਧਵਾਰ ਤੱਕ ਵੀ ਇੰਟਰਨੈੱਟ ਸੇਵਾਵਾਂ (Internet Services) ਬਹਾਲ ਨਾ ਹੋਈਆਂ ਤਾਂ ਉਨ੍ਹਾਂ ਨੇ ਕੇਂਦਰ ਸਰਕਾਰ ਨਾਲ ਸੰਪਰਕ ਕੀਤਾ,ਉੱਥੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਪੰਜਾਬ ਦੇ ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਦੇ ਕਈ ਇਲਾਕਿਆਂ ‘ਚ 12 ਫਰਵਰੀ ਦੀ ਰਾਤ ਤੋਂ 16 ਫਰਵਰੀ ਦੀ ਰਾਤ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ,ਜਨਤਕ ਐਮਰਜੈਂਸੀ ਅਤੇ ਜਨਤਕ ਸੁਰੱਖਿਆ ਨਿਯਮਾਂ 2017 ਦਾ ਹਵਾਲਾ ਦਿੰਦੇ ਹੋਏ, ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜ ਦੇ ਤਿੰਨ ਜ਼ਿਲ੍ਹਿਆਂ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਦੇ ਕੁਝ ਹਿੱਸਿਆਂ ਵਿੱਚ ਇੰਟਰਨੈਟ ਸੇਵਾ ਬੰਦ ਕਰ ਦਿੱਤੀ ਸੀ।

Related Articles

Leave a Reply

Your email address will not be published. Required fields are marked *

Back to top button