ਪੰਜਾਬ ਦੇ DGP Gaurav Yadav ਨੇ ਸੁਰੱਖਿਆ ਨੂੰ ਲੈ ਕੇ ਜਾਰੀ ਕੀਤੇ ਸਖ਼ਤ ਨਿਰਦੇਸ਼
Chandigarh,21 Feb,2024,(Bol Punjab De):- ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ (Punjab DGP Gaurav Yadav) ਵਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ,ਉਨ੍ਹਾਂ ਨੇ ਖਨੌਰੀ ਅਤੇ ਸ਼ੰਭੂ ਵਿਚ ਪੰਜਾਬ-ਹਰਿਆਣਾ ਸਰਹੱਦ ਵੱਲ ਜੇਸੀਬੀ, ਪੋਕਲੇਨ, ਟਿੱਪਰ, ਹਾਈਡਰਾ ਅਤੇ ਹੋਰ ਭਾਰੀ ਧਰਤੀ ਹਿਲਾਉਣ ਵਾਲੇ ਯੰਤਰਾਂ ਦੀ ਆਵਾਜਾਈ ਨੂੰ ਰੋਕਣ ਦੇ ਹੁਕਮ ਦਿਤੇ ਹਨ,ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸਾਰੇ ਐਸਐਸਪੀਜ਼ (SSP) ਅਤੇ ਸੀਪੀਜ਼ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕਿਸੇ ਵੀ ਜੇਸੀਬੀ, ਪੋਕਲੇਨ, ਟਿੱਪਰ, ਹਾਈਡਰਾ ਅਤੇ ਹੋਰ ਭਾਰੀ ਮਿੱਟੀ ਕੱਢਣ ਵਾਲੇ ਯੰਤਰ ਨੂੰ ਖਨੌਰੀ ਅਤੇ ਸ਼ੰਭੂ ਵਿਖੇ ਪੰਜਾਬ-ਹਰਿਆਣਾ ਸਰਹੱਦ ਤਕ ਪਹੁੰਚਣ ਦੀ ਇਜਾਜ਼ਤ ਨਾ ਦਿਤੀ ਜਾਵੇ,ਉਨ੍ਹਾਂ ਕਿਹਾ ਕਿ ਇਹ ਹਦਾਇਤਾਂ ਹਰਿਆਣਾ ਦੇ ਡੀਜੀਪੀ (DGP) ਵਲੋਂ ਲਿਖਤੀ ਬੇਨਤੀ ਮਿਲਣ ਮਗਰੋਂ ਜਾਰੀ ਕੀਤੀਆਂ ਗਈਆਂ ਹਨ ਤੇ ਸਮੂਹ ਐਸਐਸਪੀਜ਼ (SSP) ਤੇ ਪੁਲਿਸ ਕਮਿਸ਼ਨਰਾਂ ਤਕ ਪਹੁੰਚਾ ਦਿਤੀਆਂ ਗਈਆਂ ਹਨ।