Punjab

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ’ਤੇ ਸਵਾਲ ਚੁੱਕਣ ਲਈ ਭਾਜਪਾ ਲੀਡਰਸ਼ਿਪ ਦੀ ਸਖ਼ਤ ਅਲੋਚਨਾ

Chandigarh,21 Feb,2024,(Bol Punjab De):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੇ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ਉਤੇ ਸਵਾਲ ਚੁੱਕਣ ਲਈ ਭਾਜਪਾ ਨੇਤਾਵਾਂ ਦੀ ਸਖ਼ਤ ਅਲੋਚਨਾ ਕੀਤੀ ਹੈ,ਅੱਜ ਇੱਥੋਂ ਜਾਰੀ ਇਕ ਬਿਆਨ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਭਗਵਾਂ ਪਾਰਟੀ ਦੇ ਆਗੂ ਉਸ ਭਾਈਚਾਰੇ ਦੇ ਅਕਸ ਤੇ ਕਾਬਲੀਅਤ ਉਤੇ ਸਵਾਲ ਚੁੱਕ ਰਹੇ ਹਨ,ਜਿਸ ਭਾਈਚਾਰੇ ਨੂੰ ਵਤਨਪ੍ਰਸਤੀ ਅਤੇ ਰਾਸ਼ਟਰਵਾਦੀ ਦੇ ਤੌਰ ਉਤੇ ਜਾਣਿਆ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਨੇਤਾ ਇਸ ਹਕੀਕਤ ਤੋਂ ਮੁਨਕਰ ਹੋ ਚੁੱਕੇ ਹਨ ਕਿ ਪੰਜਾਬੀਆਂ ਖਾਸ ਕਰਕੇ ਸਿੱਖ ਭਾਈਚਾਰੇ ਨੇ ਦੇਸ਼ ਦੀ ਆਜ਼ਾਦੀ ਲਈ ਮਿਸਾਲੀ ਕੁਰਬਾਨੀਆਂ ਕੀਤੀਆਂ ਹਨ,ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੇ ਕਿਹਾ ਕਿ ਮੁਲਕ ਨੂੰ ਅੰਨ ਸੁਰੱਖਿਆ ਪੱਖੋਂ ਆਤਮ ਨਿਰਭਰ ਬਣਾਉਣ ਲਈ ਸਿੱਖ ਕਿਸਾਨਾਂ ਨੇ ਵੀ ਵੱਡਾ ਯੋਗਦਾਨ ਪਾਇਆ ਹੈ ਜਿਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।

ਇਸੇ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਬਹਾਦਰ ਪੁੱਤ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਲਾਮਿਸਾਲ ਕੁਰਬਾਨੀਆਂ ਦੇ ਰਹੇ ਹਨ,ਉਨ੍ਹਾਂ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਭਾਜਪਾ ਲੀਡਰ ਤਨਦੇਹੀ ਨਾਲ ਡਿਊਟੀ ਨਿਭਾਅ ਰਹੇ ਸਿੱਖ ਅਫਸਰ ਨੂੰ ਦੇਸ਼ ਵਿਰੋਧੀ ਦੱਸ ਰਹੇ ਹਨ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਨੇਤਾਵਾਂ ਦੀ ਇਹ ਹਰਕਤ ਪੰਜਾਬੀਆਂ ਖਾਸ ਕਰਕੇ ਸਿੱਖ ਭਾਈਚਾਰੇ ਦਾ ਘੋਰ ਨਿਰਾਦਰ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਨ ਸਿੱਖ ਗੁਰੂ ਸਾਹਿਬਾਨ ਨੇ ਸਾਨੂੰ ਜਬਰ-ਜ਼ੁਲਮ, ਬੇਇਨਸਾਫੀ ਅਤੇ ਦਮਨ ਦੇ ਟਾਕਰਾ ਕਰਨ ਦਾ ਸੰਦੇਸ਼ ਦਿੱਤਾ ਹੈ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਹਾ ਕਿ ਭਾਜਪਾ ਲੀਡਰਸ਼ਿਪ ਦੇ ਇਸ ਜ਼ਲਾਲਤ ਭਰੇ ਕਦਮ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ,ਉਨ੍ਹਾਂ ਕਿਹਾ ਕਿ ਭਾਜਪਾ ਲੀਡਰਸ਼ਿਪ ਨੂੰ ਆਪਣੇ ਨੇਤਾਵਾਂ ਦੇ ਇਸ ਗੈਰ-ਜ਼ਿੰਮੇਵਾਰਾਨਾ, ਨਿਰਾਦਰ ਅਤੇ ਵਿਤਕਰੇ ਵਾਲੇ ਰਵੱਈਏ ਲਈ ਮੁਆਫੀ ਮੰਗਣੀ ਚਾਹੀਦੀ ਹੈ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚਾ ਪੰਜਾਬ ਬਹਾਦਰ ਸਿੱਖ ਪੁਲਿਸ ਅਫਸਰ ਨਾਲ ਡਟ ਕੇ ਖੜ੍ਹਾ ਹੈ ਜਿਸ ਨੇ ਆਪਣੀ ਡਿਊਟੀ ਨਿਭਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ।

Related Articles

Leave a Reply

Your email address will not be published. Required fields are marked *

Back to top button