1 ਮਾਰਚ ਤੋਂ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ
Chandigarh,22 Feb,(Bol Punjab De):- ਚੰਡੀਗੜ੍ਹ ਵਿਚ ਹੋਈ ਪੰਜਾਬ ਕੈਬਨਿਟ (Punjab Cabinet) ਦੀ ਮੀਟਿੰਗ ਵਿਚ ਬਜਟ ਸੈਸ਼ਨ ਬਾਰੇ ਫ਼ੈਸਲਾ ਲੈ ਲਿਆ ਗਿਆ ਹੈ,ਇਹ ਬਜਟ ਸੈਸ਼ਨ 1 ਮਾਰਚ ਤੋਂ 15 ਮਾਰਚ ਤੱਕ ਚੱਲੇਗਾ,ਜਿਸ ਵਿਚ ਰਾਜਪਾਲ 1 ਮਾਰਚ ਨੂੰ ਵਿਧਾਨ ਸਭਾ ਨੂੰ ਸੰਬੋਧਨ ਕਰਨਗੇ,4 ਮਾਰਚ ਨੂੰ ਉਨ੍ਹਾਂ ਦੇ ਸੰਬੋਧਨ ‘ਤੇ ਬਹਿਸ ਹੋਵੇਗੀ,ਜਦੋਂ ਕਿ ਬਾਕੀ ਦਿਨਾਂ ਵਿਚ ਜ਼ਰੂਰੀ ਕੰਮ ਪੂਰੇ ਹੋਣਗੇ,ਇਹ ਜਾਣਕਾਰੀ ਖ਼ੁਦ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਦਿੱਤੀ।
ਹਰਪਾਲ ਚੀਮਾ 5 ਮਾਰਚ ਨੂੰ ਬਜਟ ਪੇਸ਼ ਕਰਨਗੇ,ਇਹ ਪੂਰਾ ਬਜਟ ਹੋਵੇਗਾ,ਇਸ ਤੋਂ ਇਲਾਵਾ ਕੈਬਨਿਟ ਮੀਟਿੰਗ (Cabinet Meeting) ਵਿਚ ਹੋਰ ਵੀ ਕਈ ਫ਼ੈਸਲੇ ਲਏ ਗਏ ਹਨ,ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਵੱਲੋਂ ਕਿਸਾਨ ਅੰਦੋਲਨ ਦੌਰਾਨ ਜ਼ਖਮੀ ਹੋਏ ਕਿਸਾਨਾਂ ਦੀ ਮਦਦ ਲਈ ਕੈਂਪ ਲਗਾਉਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ,ਹਰਪਾਲ ਚੀਮਾ ਨੇ ਦੱਸਿਆ ਕਿ ਚਮਕੌਰ ਸਾਹਿਬ ਤੋਂ ਡਾ: ਚਰਨਜੀਤ ਸਿੰਘ, ਡਾ: ਬਲਬੀਰ ਸਿੰਘ, ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਸਾਰੇ ਉੱਥੇ ਕੈਂਪ ਲਗਾਉਣਗੇ,ਉਹ ਜ਼ਖਮੀ ਕਿਸਾਨਾਂ ਦਾ ਇਲਾਜ ਵੀ ਕਰਨਗੇ ਅਤੇ ਲੋੜ ਪੈਣ ‘ਤੇ ਉਨ੍ਹਾਂ ਨੂੰ ਵੱਡੇ ਹਸਪਤਾਲਾਂ ਵਿਚ ਰੈਫਰ ਕਰਨਗੇ।