Punjab
ਹਰਿਆਣਾ ਸਰਕਾਰ ਵਿਰੁਧ ਪਰਚਾ ਦਰਜ ਨਹੀਂ ਹੁੰਦਾ ਉਦੋਂ ਤਕ ਸ਼ੁੱਭਕਰਨ ਦਾ ਸਸਕਾਰ ਨਹੀਂ ਕਰਾਂਗੇ :ਸਵਰਨ ਸਿੰਘ ਪੰਧੇਰ ਅਤੇ ਡੱਲੇਵਾਲ
Patiala, 23 February 2024,(Bol Punjab De):- ਕਿਸਾਨ ਲੀਡਰ ਸਵਰਨ ਸਿੰਘ ਪੰਧੇਰ ਅਤੇ ਡੱਲੇਵਾਲ ਨੇ ਪਟਿਆਲਾ ਵਿਖੇ ਪ੍ਰੈਸ ਕਾਨਫ਼ਰੰਸ (Press Conference) ਕਰ ਕੇ ਐਲਾਨ ਕੀਤਾ ਹੈ ਕਿ ਜਦੋਂ ਤਕ ਕਿਸਾਨ ਸ਼ੁੱਭਕਰਨ ਸਿੰਘ ਉਤੇ ਜੁਲਮ ਕਰਨ ਵਾਲੀ ਹਰਿਆਣਾ ਸਰਕਾਰ ਵਿਰੁਧ ਪਰਚਾ ਦਰਜ ਨਹੀਂ ਹੁੰਦਾ ਉਦੋ ਤਕ ਅਸੀਂ ਕਿਸਾਨ ਸ਼ੁੱਭਕਰਨ ਸਿੰਘ ਦਾ ਅੰਤਮ ਸਸਕਾਰ ਨਹੀਂ ਕਰਾਂਗੇ,ਉਨ੍ਹਾਂ ਨਾਲ ਹੀ ਕਿਹਾ ਹੈ ਕਿ ਪੰਜਾਬ ਸਰਕਾਰ (Punjab Govt) ਨੇ ਇਕ ਕਰੋੜ ਦੇ ਮੁਆਵਜ਼ੇ ਦਾ ਐਲਾਨ ਅਤੇ ਸਰਕਾਰੀ ਨੌਕਰੀ ਦੀ ਪੇਸ਼ਕੱਸ਼ ਕੀਤੀ ਹੈ,ਇਹ ਠੀਕ ਹੈ ਪਰ ਹਰਿਆਣਾ ਸਰਕਾਰ ਵਿਰੁਧ ਕੇਸ ਵੀ ਦਰਜ ਹੋਣਾ ਚਾਹੀਦਾ ਹੈ।