PoliticsPunjab

ਸੰਗਰੂਰ ‘ਚ ਕਾਂਗਰਸ ਨੇ ਕੀਤਾ ਪ੍ਰਦਰਸ਼ਨ,ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਖ਼ਿਲਾਫ਼ ਕੇਸ ਦਰਜ ਕਰਨ ਕੀਤੀ

Sangrur,24 Feb,2024,(Bol Punjab De):- ਕਿਸਾਨਾਂ ਦੇ ਧਰਨੇ ਦੌਰਾਨ ਖਨੌਰੀ ਸਰਹੱਦ ‘ਤੇ ਮਾਰੇ ਗਏ 23 ਸਾਲਾ ਨੌਜਵਾਨ ਸ਼ੁਭਕਰਨ ਸਿੰਘ ਦੇ ਮਾਮਲੇ ‘ਚ ਅੱਜ ਸੰਗਰੂਰ ‘ਚ ਕਾਂਗਰਸ ਨੇ ਪ੍ਰਦਰਸ਼ਨ ਕੀਤਾ,ਇਹ ਪ੍ਰਦਰਸ਼ਨ ਸੰਗਰੂਰ ਦੇ ਐਸਐਸਪੀ ਦਫ਼ਤਰ (SSP Office) ਦੇ ਬਾਹਰ ਹੋਇਆ,ਇਸ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਕਈ ਸੀਨੀਅਰ ਆਗੂਆਂ ਤੇ ਸਮਰਥਕਾਂ ਨੇ ਸ਼ਮੂਲੀਅਤ ਕੀਤੀ,ਇਸ ਦੌਰਾਨ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਅਤੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕਰਨ ਦਾ ਮੁੱਦਾ ਉਠਾਇਆ ਗਿਆ,ਦਸ ਦਈਏ ਕਿ ਧਰਨੇ ਵਿੱਚ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ,ਧੂਰੀ ਦੇ ਸਾਬਕਾ ਵਿਧਾਇਕ ਬਲਵੀਰ ਸਿੰਘ ਗੋਲਡੀ (Former MLA Balveer Singh Goldi) ਸਮੇਤ ਕਈ ਆਗੂਆਂ ਨੇ ਸ਼ਮੂਲੀਅਤ ਕੀਤੀ,ਧਰਨੇ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਅਤੇ ਆਮ ਲੋਕ ਮੌਜੂਦ ਸਨ,ਕੁਝ ਲੋਕ ਆਪਣੇ ਬੱਚਿਆਂ ਸਮੇਤ ਪਹੁੰਚੇ ਹੋਏ ਸਨ।

ਇਸਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਹਰਿਆਣਾ ਦੇ ਗ੍ਰਹਿ ਮੰਤਰੀ ਵਿਜ ਦੇ ਹੁਕਮਾਂ ‘ਤੇ ਪੁਲਿਸ ਨੇ ਕਿਸਾਨਾਂ ‘ਤੇ ਤਸ਼ੱਦਦ ਕੀਤਾ ਹੈ,ਜਿਸ ਨੂੰ ਕਿਸਾਨ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰਨਗੇ,ਉਨ੍ਹਾਂ ਕਿਹਾ ਕਿ ਉਸ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ,ਇਸ ਦੌਰਾਨ ਉਨ੍ਹਾਂ ਪੰਜਾਬ ਦੀ ਸੱਤਾ ‘ਤੇ ਕਾਬਜ਼ ਆਮ ਆਦਮੀ ਪਾਰਟੀ ‘ਤੇ ਵੀ ਨਿਸ਼ਾਨਾ ਸਾਧਿਆ,ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਰਕਾਰ ਦੀ ਕਾਰਵਾਈ ਨਿੰਦਣਯੋਗ ਹੈ,ਇਸ ਤੋਂ ਪਹਿਲਾਂ ਬੀਤੇ ਸ਼ੁੱਕਰਵਾਰ ਸ਼ਾਮ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਯੂਥ ਕਾਂਗਰਸ ਵੱਲੋਂ ਮੋਮਬੱਤੀ ਮਾਰਚ ਕੱਢੇ ਗਏ,ਜਿਸ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਅਤੇ ਸਮਰਥਕਾਂ ਨੇ ਸ਼ਮੂਲੀਅਤ ਕੀਤੀ,ਯੂਥ ਕਾਂਗਰਸ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਅਗਲੇ ਦੋ ਦਿਨਾਂ ਵਿੱਚ ਹਰਿਆਣਾ ਦੇ ਗ੍ਰਹਿ ਮੰਤਰੀ ਅਤੇ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ। ਨਹੀਂ ਤਾਂ ਯੂਥ ਕਾਂਗਰਸ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਅਤੇ ਸਮੂਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਾਂ ਦਾ ਘਿਰਾਓ ਕਰੇਗੀ।

ਪੰਜਾਬ ਕਾਂਗਰਸ ਪਹਿਲੇ ਦਿਨ ਤੋਂ ਹੀ ਹਰਿਆਣਾ ਸਰਹੱਦ ਤੋਂ ਕਿਸਾਨਾਂ ਦੇ ਦਿੱਲੀ ਮਾਰਚ ਨੂੰ ਰੋਕਣ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਉਂਦੀ ਆ ਰਹੀ ਹੈ,ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Waring) ਨੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਬੀ.ਐੱਲ. ਪੁਰੋਹਿਤ ਨਾਲ ਮੁਲਾਕਾਤ ਕੀਤੀ ਸੀ,ਉਨ੍ਹਾਂ ਦੋਸ਼ ਲਾਇਆ ਸੀ ਕਿ ਹਰਿਆਣਾ ਪੁਲਿਸ ਉੱਥੋਂ ਦੇ ਗ੍ਰਹਿ ਮੰਤਰੀ ਦੇ ਉਕਸਾਉਣ ’ਤੇ ਕਿਸਾਨਾਂ ’ਤੇ ਤਸ਼ੱਦਦ ਕਰ ਰਹੀ ਹੈ,ਅਜਿਹੇ ‘ਚ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ,ਉਹ ਲਗਾਤਾਰ ਜ਼ਖਮੀ ਕਿਸਾਨਾਂ ਨੂੰ ਮਿਲ ਰਹੇ ਹਨ,ਉਨ੍ਹਾਂ ਜ਼ਖ਼ਮੀ ਕਿਸਾਨਾਂ ਨੂੰ ਰਾਹੁਲ ਗਾਂਧੀ ਨਾਲ ਫ਼ੋਨ ‘ਤੇ ਗੱਲ ਵੀ ਕਰਵਾਈ,ਇਸ ਤੋਂ ਇਲਾਵਾ ਕਾਂਗਰਸ ਨੇ ਕਿਸਾਨਾਂ ਦੀ ਮਦਦ ਲਈ ਆਪਣਾ ਸੈੱਲ ਵੀ ਬਣਾਇਆ ਹੋਇਆ ਹੈ,ਜੋ ਕਿਸਾਨਾਂ ਦੀ ਹਰ ਤਰ੍ਹਾਂ ਦੀ ਕਾਨੂੰਨੀ ਲੜਾਈ ਵਿੱਚ ਮਦਦ ਕਰੇਗਾ।

Related Articles

Leave a Reply

Your email address will not be published. Required fields are marked *

Back to top button