26 ਫਰਵਰੀ ਨੂੰ ਦੇਸ਼ ਭਰ ਵਿਚ ਟਰੈਕਟਰ ਮਾਰਚ ਕੱਢਿਆ ਜਾਵੇਗਾ-ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਕਿਸਾਨ ਆਗੂ ਰਾਕੇਸ਼ ਟਿਕੈਤ
Chandigarh,25 Feb,2024,(Bol Punjab De):- ਭਾਰਤੀ ਕਿਸਾਨ ਯੂਨੀਅਨ (Indian Farmers Union) ਦੇ ਰਾਸ਼ਟਰੀ ਬੁਲਾਰੇ ਕਿਸਾਨ ਆਗੂ ਰਾਕੇਸ਼ ਟਿਕੈਤ (Farmer Leader Rakesh Tikat) ਨੇ ਕਿਹਾ ਕਿ 26 ਫਰਵਰੀ ਨੂੰ ਦੇਸ਼ ਭਰ ਵਿਚ ਟਰੈਕਟਰ ਮਾਰਚ (Tractor March) ਕੱਢਿਆ ਜਾਵੇਗਾ,ਪਰ ਇਸ ਤੋਂ ਪਹਿਲਾਂ ਕਿਸਾਨ ਆਗੂ ਰਾਕੇਸ਼ ਟਿਕੈਤ ਵੱਲੋਂ ਆਪਣੀ ਪੂਰੀ ਰਣਨੀਤੀ ਦੀ ਕੱਲੀ-ਕੱਲੀ ਗੱਲ ਬਾਰੇ ਦੱਸਿਆ,ਉਨ੍ਹਾਂ ਕਿਹਾ ਕਿ 26 ਫਰਵਰੀ ਨੂੰ ਦੇਸ਼ ਭਰ ਦੀਆਂ ਸੜਕਾਂ ‘ਤੇ ਟ੍ਰੈਕਟਰ ਹੀ ਟਰੈਕਟਰ ਹੋਣਗੇ,ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਭਲਕੇ ਕਿਸਾਨ ਆਗੂਆਂ ਵੱਲੋਂ ਦਿੱਲੀ ਟ੍ਰੈਕਟਰ ਲਿਜਾਣ ਦਾ ਪ੍ਰੋਗਰਾਮ ਤਿਆਰ ਕੀਤਾ ਗਿਆ ਹੈ,ਕਿਸਾਨ ਆਗੂ ਰਾਕੇਸ਼ ਟਿਕੈਤ (Farmer Leader Rakesh Tikat) ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਫੈਸਲਾ ਲਿਆ ਗਿਆ ਹੈ ਕਿ 26 ਫਰਵਰੀ ਨੂੰ ਦੇਸ਼ ਭਰ ਵਿਚ ਟਰੈਕਟਰ ਮਾਰਚ ਕੱਢਿਆ ਜਾਵੇਗਾ ਪਰ ਇਹ ਮਾਰਚ ਬਹੁਤ ਹੀ ਸ਼ਾਂਤੀਪੂਰਵਕ ਤਰੀਕੇ ਨਾਲ ਕੱਢਿਆ ਜਾਵੇਗਾ ਤੇ ਕਿਸੇ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਤੇ ਨਾਲ ਹੀ ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਪ੍ਰਦਰਸ਼ਨ ਇਸ ਤਰ੍ਹਾਂ ਦਾ ਹੋਵੇ ਕਿ ਕਿਸੇ ਨੂੰ ਕੋਈ ਦਿੱਕਤ ਨਾ ਆਵੇ,ਇਕ ਲਾਈਨ ਬਣਾ ਕੇ ਟਰੈਕਟਰ ਖੜ੍ਹੇ ਕੀਤੇ ਜਾਣਗੇ।