Punjab

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼ੰਭੂ ਬਾਰਡਰ ਵਿਖੇ ਕਿਸਾਨ ਭਰਾਵਾਂ ਲਈ ਚੜ੍ਹਦੀਕਲਾ ਦੀ ਕੀਤੀ ਗਈ ਅਰਦਾਸ

Patiala/Shambhu Border,26 Feb,2024,(Bol Punjab De):- ਦੇਸ਼ ਲਈ ਰੀੜ੍ਹ ਦੀ ਹੱਡੀ ਮੰਨੇ ਜਾਂਦੇ ਕਿਸਾਨਾਂ ਤੇ ਕਿਸਾਨੀ ਦਾ ਲੱਕ ਤੋੜਿਆ ਜਾ ਰਿਹਾ ਹੈ ਅਤੇ ਮਜਬੂਰਨ ਕਿਸਾਨ ਸੜਕਾਂ ’ਤੇ ਉਤਰ ਕੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ,ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ੰਭੂ ਬਰਡਰ (Shambhu Border) ’ਤੇ ਕਿਸਾਨ ਭਰਾਵਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਨਿਰੰਤਰ ਚਲਾਏ ਜਾ ਰਹੇ ਲੰਗਰ ਵਿਚ ਪੁੱਜਣ ਮੌਕੇ ਗੱਲਬਾਤ ਕਰਦਿਆਂ ਕੀਤਾ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰਾਂ ਵੱਲੋਂ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਕੀਤੀ ਗਈ ਵਾਅਦਾ ਖਿਲਾਫੀ ਦਾ ਨਤੀਜਾ ਹੈ ਕਿ ਅੱਜ ਕਿਸਾਨ ਫਿਰ ਤੋਂ ਦਿੱਲੀ ਜਾਣ ਲਈ ਮਜਬੂਰ ਹੋਇਆ ਹੈ।

ਅਤੇ ਹੁਣ ਸਰਕਾਰਾਂ ਕਿਸਾਨ ਜਥੇਬੰਦੀਆਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਉਨ੍ਹਾਂ ਨੂੰ ਤਾਨਾਸ਼ਾਹੀ ਤਰੀਕੇ ਨਾਲ ਵੱਖ ਵੱਖ ਬਾਰਡਰਾਂ ’ਤੇ ਰੋਕ ਰਹੀਆਂ ਹਨ, ਜਿਸ ਤੋਂ ਸਪੱਸ਼ਟ ਹੈ ਕਿ ਲੋਕਤੰਤਰ ਵਿੱਚ ਕਿਸਾਨਾਂ ਦੀ ਆਵਾਜ਼ ਨੂੰ ਦਬਾ ਕੇ ਮਾਨਵੀ ਹੱਕਾਂ ਦਾ ਘਾਣ ਕੀਤਾ ਜਾ ਰਿਹਾ ਹੈ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਸ਼ਾਂਤਮਈ ਤਰੀਕੇ ਨਾਲ ਸੰਘਰਸ਼ ਕਰ ਰਹੀਆਂ ਹਨ ਅਤੇ ਸਰਕਾਰ ਜਬਰ ਦੇ ਨਾਲ ਕਿਸਾਨਾਂ ਦਾ ਸਬਰ ਪਰਖਣ ’ਤੇ ਲੱਗੀ ਹੋਈ ਹੈ।

ਅਤੇ ਦੂਜੇ ਪਾਸੇ ਕਿਸਾਨਾਂ ’ਤੇ ਲਾਠੀਚਾਰਜ, ਹਥਿਆਰਬੰਦ ਦਸਤਿਆਂ ਵੱਲੋਂ ਅੱਥਰੂ ਗੈਸ ਦੇ ਗੋਲੇ, ਰਬੜ ਦੀਆਂ ਗੋਲੀਆਂ ਆਦਿ ਬਲ ਪ੍ਰਯੋਗ ਕਰਨਾ ਬੇਹੱਦ ਮੰਦਭਾਗਾ ਵਰਤਾਰਾ ਹੈ ਅਜਿਹਾ ਕਰਕੇ ਕਿਸਾਨਾਂ ਨੂੰ ਆਪਣੇ ਦੇਸ਼ ਵਿਚ ਬੇਗਾਨਗੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੰਘਰਸ਼ ਕਰ ਰਹੇ ਕਿਸਾਨਾਂ ’ਤੇ ਕੀਤੇ ਜਾ ਰਹੇ ਜਬਰ ਨਾਲ ਸਰਕਾਰਾਂ ਦਾ ਚਿਹਰਾ ਬੇਨਕਾਬ ਹੋ ਚੁੱਕਿਆ ਹੈ,ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਹਰਿਆਣਾ ਟੱਪਕੇ ਪੰਜਾਬ ਦੀ ਹੱਦ ਵਿਚ ਦਾਖਲ ਹੋ ਕੇ ਕਿਸਾਨਾਂ ’ਤੇ ਹਮਲਾ ਕਰਨਾ, ਟਰੈਕਟਰਾਂ ਦੀ ਤੋੜ ਭੰਨ ਕਰਨਾ, ਨੌਜਵਾਨਾਂ ’ਤੇ ਗੋਲੀ ਚਲਾ ਕੇ ਜਾਨ ਲੈਣ ਤੋਂ ਇਲਾਵਾ ਨੌਜਵਾਨਾਂ ’ਤੇ ਮਾਮਲੇ ਦਰਜ ਕਰਨਾ ਘਿਨੌਣਾ ਵਰਤਾਰਾ ਹੈ ਜੋ ਬੰਦ ਹੋਣਾ ਚਾਹੀਦਾ ਹੈ।

Related Articles

Leave a Reply

Your email address will not be published. Required fields are marked *

Back to top button