ਕਿਸਾਨ ਸ਼ੁਭਕਰਨ ਦੇ ਕੇਸ ‘ਚ ਪੰਜਾਬ ਪੁਲਿਸ ਆਈ ਜੀ ਸੁਖਚੈਨ ਸਿੰਘ ਗਿੱਲ ਦਾ ਵੱਡਾ ਬਿਆਨ,ਸ਼ੁਭਕਰਨ ਸਿੰਘ ਦੀ ਭੈਣ ਨੂੰ ਦਿੱਤੀ ਜਾਵੇਗੀ ਪੁਲਿਸ ‘ਚ ਨੌਕਰੀ
Chandigarh,29 Feb,2024,(Bol Punjab De):- ਪੰਜਾਬ ਪੁਲਿਸ ਆਈ ਜੀ ਸੁਖਚੈਨ ਸਿੰਘ ਗਿੱਲ (Punjab Police IG Sukhchain Singh Gill) ਨੇ ਖਨੌਰੀ ਬਾਰਡਰ (Khanuri Border) ‘ਤੇ 21 ਫਰਵਰੀ ਨੂੰ ਪੁਲਿਸ ਮੁਕਾਬਲੇ ‘ਚ ਮਾਰੇ ਗਏ ਬਠਿੰਡਾ ਦੇ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਦੇ ਮਾਮਲੇ ‘ਚ ਵੱਡਾ ਬਿਆਨ ਦਿੱਤਾ ਹੈ,ਪੰਜਾਬ ਪੁਲਿਸ (Punjab Police) ਵੱਲੋਂ ਕਾਨੂੰਨੀ ਸਲਾਹ ਤੋਂ ਬਾਅਦ ਜ਼ੀਰੋ ਐਫਆਈਆਰ ਦਰਜ ਕੀਤੀ ਗਈ ਹੈ,ਇਹ ਜਾਣਕਰੀ ਪੰਜਾਬ ਪੁਲਿਸ (Punjab Police) ਆਈ ਜੀ ਸੁਖਚੈਨ ਸਿੰਘ ਗਿੱਲ ਨੇ ਟਵੀਟ ਕਰਕੇ ਦਿੱਤੀ ਹੈ,ਪੰਜਾਬ ਪੁਲਿਸ ਆਈ ਜੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁਭਕਰਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਪਰਿਵਾਰ ਦੀ ਇੱਛਾ ਅਨੁਸਾਰ ਸੁਭਕਰਨ ਸਿੰਘ ਦੀ ਭੈਣ ਨੂੰ ਪੰਜਾਬ ਪੁਲਿਸ (Punjab Police) ਵਿੱਚ ਕਾਂਸਟੇਬਲ ਦੀ ਨੌਕਰੀ ਦੀ ਪੇਸ਼ਕਸ਼ ਕੀਤੀ ਜਾਵੇਗੀ,ਉਨ੍ਹਾਂ ਅੱਗੇ ਲਿਖਿਆ ਕਿ ਪੰਜਾਬ ਪੁਲਿਸ (Punjab Police) ਸ਼ੁਭਕਰਨ ਸਿੰਘ ਦੇ ਪਰਿਵਾਰ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਮਦਦ ਲਈ ਹਰ ਸੰਭਵ ਕੋਸ਼ਿਸ਼ ਕਰਨਗੇ,ਦੱਸ ਦੇਈਏ ਕਿ ਕਿਸਾਨ ਸ਼ੁਭਕਰਨ ਸਿੰਘ ਦਾ ਬੁੱਧਵਾਰ 27 ਫਰਵਰੀ ਨੂੰ ਦੇਰ ਰਾਤ ਪੋਸਟਮਾਰਟਮ ਕੀਤਾ ਗਿਆ,ਅੱਜ ਸ਼ੁਭਕਰਨ ਸਿੰਘ (Shubkaran Singh) ਦੀ ਮ੍ਰਿਤਕ ਦੇਹ ਨੂੰ ਵੀਰਵਾਰ ਸਵੇਰੇ ਖਨੌਰੀ ਬਾਰਡਰ (Khanuri Border) ਲਿਜਾਇਆ ਜਾਵੇਗਾ,ਉਥੇ ਸ਼ਰਧਾਂਜਲੀ ਦੇਣ ਤੋਂ ਬਾਅਦ ਬਠਿੰਡਾ ਦੇ ਜੱਦੀ ਪਿੰਡ ‘ਚ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।