ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਸੰਸਦ ਮੈਂਬਰ ਸੰਜੇ ਸਿੰਘ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਧਾਈ
New Delhi,07 March,2024,(Bol Punjab De):- ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੇ ਸਿੰਘ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦਿੱਲੀ ਸ਼ਰਾਬ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ (Money Laundering Cases) ਵਿਚ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ,ਇਸ ਮਾਮਲੇ ਵਿੱਚ ਇੱਕ ਵਾਰ ਫਿਰ ਅਦਾਲਤ ਨੇ ਦੋਵਾਂ ਆਗੂਆਂ ਦੀ ਨਿਆਂਇਕ ਹਿਰਾਸਤ 19 ਮਾਰਚ ਤੱਕ ਵਧਾ ਦਿੱਤੀ ਹੈ,ਪਿਛਲੀ ਸੁਣਵਾਈ ‘ਚ ਸ਼ਨੀਵਾਰ (2 ਮਾਰਚ) ਨੂੰ ਦਿੱਲੀ ਦੀ ਰਾਉਸ ਐਵੇਨਿਊ ਕੋਰਟ (Delhi’s Rouse Avenue Court) ਨੇ ਆਬਕਾਰੀ ਨੀਤੀ ਮਾਮਲੇ ‘ਚ ‘ਆਪ’ ਨੇਤਾਵਾਂ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ ‘ਚ ਪੰਜ ਦਿਨ ਦਾ ਵਾਧਾ ਕੀਤਾ ਸੀ,ਜੋ ਅੱਜ ਹੀ ਖਤਮ ਹੋ ਰਿਹਾ ਹੈ,ਈਡੀ (ED) ਨੇ ਪਿਛਲੀ ਸੁਣਵਾਈ ਦੌਰਾਨ ਕਿਹਾ ਸੀ ਕਿ ਜਦੋਂ ਤੱਕ ਉਨ੍ਹਾਂ ਦੀ ਕਿਊਰੇਟਿਵ ਪਟੀਸ਼ਨ ਸੁਪਰੀਮ ਕੋਰਟ ‘ਚ ਪੈਂਡਿੰਗ ਹੈ,ਉਦੋਂ ਤੱਕ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ‘ਤੇ ਅਦਾਲਤ ਨੂੰ ਵਿਚਾਰ ਨਹੀਂ ਕੀਤਾ ਜਾਣਾ ਚਾਹੀਦਾ ਹੈ।