NationalPoliticsPunjab

ਪੰਜਾਬ ਵਿੱਚ ਲੋਕ ਸਭਾ ਚੋਣਾਂ ਸ਼ਾਂਤੀਪੂਰਨ ਕਰਵਾਉਣ ਲਈ ਕੇਂਦਰੀ ਹਥਿਆਰਬੰਦ ਪੁਲਿਸ ਬਲ ਦੀਆਂ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ

New Delhi,Chandigarh,08 March,2024,(Bol Punjab De):- ਪੰਜਾਬ ਵਿੱਚ ਲੋਕ ਸਭਾ ਚੋਣਾਂ ਸ਼ਾਂਤੀਪੂਰਨ ਕਰਵਾਉਣ ਲਈ ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀ. ਏ. ਪੀ. ਐੱਫ.) ਦੀਆਂ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ,ਇਨ੍ਹਾਂ ਕੰਪਨੀਆਂ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ. ਏ. ਪੀ. ਐੱਫ.) ਦੀਆਂ 5 ਕੰਪਨੀਆਂ, ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੀਆਂ 15 ਕੰਪਨੀਆਂ ਅਤੇ ਇੰਡੋ-ਤਿੱਬਤੀ ਬਾਰਡਰ ਪੁਲਿਸ (ਆਈ.ਟੀ. ਬੀ. ਪੀ.) ਦੀਆਂ 5 ਕੰਪਨੀਆਂ ਸ਼ਾਮਲ ਹਨ,ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਵਿਸ਼ੇਸ਼ ਡੀ.ਜੀ.ਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਇਹ ਸੁਰੱਖਿਆ ਬਲ ਰਾਜ ਦੇ ਸੰਵੇਦਨਸ਼ੀਲ ਜ਼ਿਲ੍ਹੇ (Sensitive Districts) ’ਚ ਤਾਇਨਾਤ ਕੀਤੇ ਜਾਣਗੇ,ਤਾਂ ਜੋ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕੀਤਾ ਜਾ ਸਕੇ ਅਤੇ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ’ਤੇ ਕੰਟਰੋਲ ਬਣਾਈ ਰੱਖਿਆ ਜਾ ਸਕੇ,ਅਰਪਿਤ ਸ਼ੁਕਲਾ ਨੇ ਕਿਹਾ ਕਿ ਸੰਵੇਦਨਸ਼ੀਲ ਖੇਤਰਾਂ ਦੀ ਮੈਪਿੰਗ ਵੀ ਕੀਤੀ ਜਾ ਰਹੀ ਹੈ।

ਤਾਂ ਜੋ ਆਮ ਚੋਣਾਂ ਤੋਂ ਪਹਿਲਾਂ ਕਿਸੇ ਅਣਸੁਖਾਵੀਂ ਸਥਿਤੀ ਤੋਂ ਬਚਣ ਲਈ ਹੋਰ ਬਲ ਤਾਇਨਾਤ ਕੀਤੇ ਜਾ ਸਕਣ। ਸਾਰੇ ਸੀ.ਪੀ.ਜ਼/ਐੱਸ.ਐੱਸ.ਪੀਜ਼ ਨੂੰ ਸਮਾਜ ਵਿਰੋਧੀ ਅਨਸਰਾਂ ’ਤੇ ਨਜ਼ਰ ਰੱਖਣ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਫਲੈਗ ਮਾਰਚ ਕੱਢਣ ਦੇ ਆਦੇਸ਼ ਦਿੱਤੇ ਗਏ ਹਨ,ਡੀਜੀਪੀ ਗੌਰਵ ਯਾਦਵ (DGP Gaurav Yadav) ਦੀ ਅਗਵਾਈ ਹੇਠ ਪੰਜਾਬ ਪੁਲਿਸ (Punjab Police) ਸੂਬੇ ਵਿੱਚ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਵਚਨਬੱਧ ਹੈ,ਸੂਬੇ ਵਿੱਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ, 12 ਲੱਖ, 31 ਹਜ਼ਾਰ, 916 ਹੈ,ਇਨ੍ਹਾਂ ਵਿੱਚ ਪੁਰਸ਼ 1,11,75,220, ਔਰਤਾਂ 1,00,55,946, ਤੀਜੇ ਲਿੰਗ ਦੇ 750, ਐੱਨਆਰਆਈ 1595, ਅਪਾਹਜ ਵੋਟਰ 1,65,410 ਅਤੇ ਸੇਵਾ ਵੋਟਰ 1,06,635 ਸ਼ਾਮਲ ਹਨ,ਜਦੋਂ ਕਿ ਕੁੱਲ ਪੋਲਿੰਗ ਸਟੇਸ਼ਨਾਂ (Polling Stations) ਦੀ ਗਿਣਤੀ 24,433 ਹੈ, ਜਿਸ ਵਿੱਚ ਸ਼ਹਿਰੀ ਪੋਲਿੰਗ ਸਟੇਸ਼ਨਾਂ ਦੀ ਗਿਣਤੀ 7648 ਅਤੇ ਪੇਂਡੂ ਪੋਲਿੰਗ ਸਟੇਸ਼ਨਾਂ ਦੀ ਗਿਣਤੀ 16,785 ਹੈ,ਵੋਟਰਾਂ ਦੀ ਸਹੂਲਤ ਲਈ ਸਾਰੇ ਪੋਲਿੰਗ ਸਟੇਸ਼ਨ ਗਰਾਊਂਡ ਫਲੋਰ ’ਤੇ ਬਣਾਏ ਗਏ ਹਨ। ਕਿਸੇ ਵੀ ਵੋਟਰ ਦੀ ਪੋਲਿੰਗ ਸਟੇਸ਼ਨ (Polling Stations) ਤੋਂ ਪੋਲਿੰਗ ਸਟੇਸ਼ਨ ਤੱਕ ਦੀ ਦੂਰੀ 2 ਕਿਲੋਮੀਟਰ ਤੋਂ ਵੱਧ ਨਹੀਂ ਰੱਖੀ ਗਈ।

Related Articles

Leave a Reply

Your email address will not be published. Required fields are marked *

Back to top button