ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਘਰੇਲੂ ਅਤੇ ਵਪਾਰਕ ਖਪਤਕਾਰਾਂ ਲਈ ਕੀਤਾ ਵੱਡਾ ਐਲਾਨ,ਲੋਡ ਵਧਾਉਣ ਲਈ ਸਰਵਿਸ ਕੁਨੈਕਸ਼ਨ ਚਾਰਜ ਕੀਤਾ ਅੱਧਾ
Chandigarh,08 March,2024,(Bol Punjab De):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਘਰੇਲੂ ਅਤੇ ਵਪਾਰਕ ਖਪਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ,ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ (Social Media Account) ‘ਤੇ ਜਾਣਕਾਰੀ ਦਿੰਦੇ ਹੋਇਆ ਦੱਸਿਆ ਕਿ ਲੋਡ ਵਧਾਉਣ ਲਈ ਸਰਵਿਸ ਕੁਨੈਕਸ਼ਨ ਚਾਰਜ (Service Connection Charges) ਅੱਧਾ ਕਰ ਦਿੱਤਾ ਗਿਆ ਹੈ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ‘ਤੇ ਟਵੀਟ ਕਰਦੇ ਹੋਇਆ ਕਿਹਾ ਕਿ, “ਇੱਕ ਜ਼ਰੂਰੀ ਜਾਣਕਾਰੀ ਸਾਂਝੀ ਕਰ ਰਿਹਾ ਹਾਂ…ਅਸੀਂ ਬਿਜਲੀ ਖਪਤਕਾਰਾਂ ਦਾ ਲੋਡ ਵਧਾਉਣ ਲਈ ਇੱਕ ਵਾਰ ਫਿਰ ਸਵੈ-ਘੋਸ਼ਣਾ ਸਕੀਮ (VDS) ਲੈਕੇ ਆਏ ਹਾਂ…ਜਿਸ ਤਹਿਤ ਖੇਤੀਬਾੜੀ ਟਿਊਬਵੈੱਲ ਦੀਆਂ ਮੋਟਰਾਂ ਦਾ ਲੋਡ ਵਧਾਉਣ ਲਈ ਸਰਵਿਸ ਕੁਨੈਕਸ਼ਨ ਚਾਰਜ 4750 ਰੁਪਏ ਦੀ ਥਾਂ ਸਿਰਫ 2500 ਰੁਪਏ ਅਤੇ ਸਕਿਉਰਿਟੀ 400 ਰੁਪਏ ਦੀ ਥਾਂ 200 ਰੁਪਏ ਪ੍ਰਤੀ ਹਾਰਸ ਪਾਵਰ ਕਰ ਦਿੱਤੀ ਹੈ…ਨਾਲ ਹੀ ਘਰੇਲੂ ਤੇ ਵਪਾਰਕ ਖਪਤਕਾਰਾਂ ਲਈ ਲੋਡ ਵਧਾਉਣ ਲਈ ਸਰਵਿਸ ਕੁਨੈਕਸ਼ਨ ਚਾਰਜ ਅੱਧਾ ਲੱਗੇਗਾ…ਮੇਰੀ ਅਪੀਲ ਹੈ ਕਿ ਲੋਕ ਵੱਧ ਤੋਂ ਵੱਧ ਇਸ ਸਕੀਮ ਦਾ ਲਾਭ ਲੈਣ…”