ਈਡੀ ਨੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਨ੍ਹਾਂ ਦੇ ਪੁੱਤਰ ਦੀ 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ
Chandigarh,15 March,2024,(Bol Punjab De):- ਈਡੀ (ED) ਨੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ (Minister Sadhu Singh Dharamsot) ਅਤੇ ਉਨ੍ਹਾਂ ਦੇ ਪੁੱਤਰ ਦੀ 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ,ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) (Enforcement Directorate (ED)) ਨੇ ਇਹ ਕਾਰਵਾਈ ਮਨੀ ਲਾਂਡਰਿੰਗ ਰੋਕੂ ਕਾਨੂੰਨ (Money Laundering Prevention Act) ਦੀਆਂ ਧਾਰਾਵਾਂ ਤਹਿਤ ਕੀਤੀ ਹੈ,ਦੱਸ ਦਈਏ ਕਿ ਕਾਂਗਰਸ ਸਰਕਾਰ ‘ਚ ਕੈਬਨਿਟ ਮੰਤਰੀ ਰਹਿ ਚੁੱਕੇ ਸਾਧੂ ਸਿੰਘ ਧਰਮਸੋਤ ਖਿਲਾਫ ਮਨੀ ਲਾਂਡਰਿੰਗ ਦੇ ਦੋਸ਼ ‘ਚ ਈਡੀ ਜਾਂਚ ਕਰ ਰਹੀ ਹੈ।
ਸਾਧੂ ਸਿੰਘ ਧਰਮਸੋਤ 1 ਮਾਰਚ 2016 ਤੋਂ 31 ਮਾਰਚ 2022 ਤੱਕ ਪੰਜਾਬ ਦੇ ਜੰਗਲਾਤ ਮੰਤਰੀ ਰਹੇ ਹਨ,ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਈਡੀ ਦੀ ਜਾਂਚ ਵਿੱਚ ਪਾਇਆ ਗਿਆ ਕਿ ਸਾਬਕਾ ਮੰਤਰੀ ਧਰਮਸੋਤ ਨੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਇਕੱਠੀ ਕੀਤੀ,ਈਡੀ (ED) ਨੇ ਕਿਹਾ- ਉਨ੍ਹਾਂ ਅਤੇ ਉਨ੍ਹਾਂ ਦੇ ਪੁੱਤਰਾਂ ਦੀ ਆਮਦਨ ਦੱਸੇ ਗਏ ਸਰੋਤਾਂ ਨਾਲ ਮੇਲ ਨਹੀਂ ਖਾਂਦੀ ਹੈ। ਜਿਸ ਕਾਰਨ ਇਹ ਕਾਰਵਾਈ ਕੀਤੀ ਗਈ।
ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਨੇ ਵੀਰਵਾਰ ਰਾਤ ਨੂੰ ਇਕ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ, ਈਡੀ ਜਲੰਧਰ ਨੇ ਇਹ ਕਾਰਵਾਈ ਕੀਤੀ ਹੈ,ਕੁਰਕੀ ਵਿੱਚ ਚਾਰ ਅਚੱਲ ਜਾਇਦਾਦਾਂ ਸ਼ਾਮਲ ਹਨ,ਜਿਸ ਵਿੱਚ ਪੰਜਾਬ ਵਿੱਚ ਦੋ ਰਿਹਾਇਸ਼ੀ ਪਲਾਟ, ਇੱਕ ਰਿਹਾਇਸ਼ੀ ਮਕਾਨ ਅਤੇ ਇੱਕ ਰਿਹਾਇਸ਼ੀ ਫਲੈਟ ਸ਼ਾਮਲ ਹੈ,ਜਿਸ ਵਿੱਚ ਬੈਂਕ ਬੈਲੰਸ ਅਤੇ ਮਿਉਚੁਅਲ ਫੰਡਾਂ ਵਿੱਚ ਨਿਵੇਸ਼ ਸਮੇਤ ਅਚੱਲ ਅਤੇ ਚੱਲ ਜਾਇਦਾਦ ਸ਼ਾਮਲ ਹੈ।
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਭ੍ਰਿਸ਼ਟਾਚਾਰ ਰੋਕੂ ਐਕਟ, 1988 ਦੇ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਦਰਜ ਕੀਤੀ ਐਫਆਈਆਰ ਦੇ ਆਧਾਰ ‘ਤੇ ਜਾਂਚ ਸ਼ੁਰੂ ਕੀਤੀ ਸੀ,ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕੀਤੀ ਗਈ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅਨੁਸੂਚਿਤ ਅਪਰਾਧਾਂ ਦੇ ਸਬੰਧ ਵਿੱਚ 6.39 ਕਰੋੜ ਰੁਪਏ ਦੀ ਆਮਦਨ ਤੋਂ ਵੱਧ ਜਾਇਦਾਦ ਹਾਸਲ ਕੀਤੀ ਸੀ,ਧਰਮਸੋਤ ਤੋਂ ਵੀ ਇਸ ਜਾਇਦਾਦ ਬਾਰੇ ਪੁੱਛਗਿੱਛ ਕੀਤੀ ਗਈ ਸੀ,ਪਰ ਕੋਈ ਸਪੱਸ਼ਟ ਜਵਾਬ ਨਹੀਂ ਮਿਲਿਆ।
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦੋ ਮਹੀਨੇ ਪਹਿਲਾਂ ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਸੀ,ਧਰਮਸੋਤ ਨੂੰ ਈਡੀ ਦੀ ਜਲੰਧਰ ਯੂਨਿਟ ਨੇ ਜੰਗਲਾਤ ਘੁਟਾਲੇ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਸੀ,ਜਿੱਥੇ ਜਵਾਬ ਤੋਂ ਸੰਤੁਸ਼ਟ ਨਾ ਹੋਣ ‘ਤੇ ਈਡੀ ਨੇ ਇਹ ਕਾਰਵਾਈ ਕੀਤੀ,ਮੰਤਰੀ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਸਿਵਲ ਹਸਪਤਾਲ ਤੋਂ ਉਸ ਦਾ ਮੈਡੀਕਲ ਕਰਵਾਇਆ ਗਿਆ,ਨਵੰਬਰ 2023 ਵਿਚ ਹੀ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਈਡੀ ਨੇ ਸੰਗਤ ਸਿੰਘ ਗਿਲਜੀਆਂ, ਜੰਗਲਾਤ ਵਿਭਾਗ ਦੇ ਕੁਝ ਠੇਕੇਦਾਰਾਂ ਅਤੇ ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰਾਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਸੀ।