Politics

‘ਆਮ ਆਦਮੀ ਪਾਰਟੀ’ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਦਿੱਲੀ ਦੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਦੱਸਿਆ ਮੰਦਭਾਗਾ

Sangrur,22 March,2024,(Bol Punjab De):- ਪੰਜਾਬ ਕੈਬਨਿਟ ਮੰਤਰੀ ਅਤੇ ਸੰਗਰੂਰ ਲੋਕ ਸਭਾ ਹਲਕੇ ਤੋਂ ‘ਆਮ ਆਦਮੀ ਪਾਰਟੀ’ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hair) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਮੰਦਭਾਗਾ ਦੱਸਦਿਆਂ ਇਸ ਦਾ ਵਿਰੋਧ ਕੀਤਾ ਹੈ,ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਈਡੀ ਦੀ ਇਸ ਕਾਰਵਾਈ ਦਾ ਆਮ ਆਦਮੀ ਪਾਰਟੀ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੇ ਅਦਾਲਤ ਤੱਕ ਵੀ ਪਹੁੰਚ ਕੀਤੀ ਹੈ ਅਤੇ ਉਨ੍ਹਾਂ ਨੂੰ ਅਦਾਲਤ ਤੋਂ ਇਨਸਾਫ ਦੀ ਉਮੀਦ ਹੈ,ਉਨ੍ਹਾਂ ਕਿਹਾ ਕਿ ਕੇਜਰੀਵਾਲ ਤੋਂ ਪਹਿਲਾਂ ਸਾਡੀ ਪਾਰਟੀ ਦੇ ਹੋਰ ਆਗੂਆਂ ਨੂੰ ਵੀ ਕੇਂਦਰ ਸਰਕਾਰ ਅਤੇ ਈਡੀ ਨੇ ਇਸੇ ਮਾਮਲੇ ਵਿੱਚ ਜੇਲ੍ਹ ਵਿੱਚ ਡੱਕ ਦਿੱਤਾ ਹੈ,ਪਰ ਹੁਣ ਤੱਕ ਈਡੀ (ED) ਇਸ ਮਾਮਲੇ ਵਿੱਚ ਕੋਈ ਸਬੂਤ ਸਾਹਮਣੇ ਨਹੀਂ ਲਿਆ ਸਕੀ ਹੈ,ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hair) ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਬਹੁਤ ਮੰਦਭਾਗੀ ਹੈ ਅਤੇ ਇਹ ਸਾਡੇ ਲੋਕਤੰਤਰ ਲਈ ਕਾਲਾ ਦਿਨ ਹੈ,ਦਿੱਲੀ ਦੇ ਲੋਕਾਂ ਵੱਲੋਂ ਭਾਰੀ ਬਹੁਮਤ ਨਾਲ ਚੁਣੇ ਗਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਨੂੰ ਬਿਨਾਂ ਕਿਸੇ ਸਬੂਤ ਦੇ ਲਗਾਤਾਰ ਤਿੰਨ ਵਾਰ ਗ੍ਰਿਫ਼ਤਾਰ ਕਰਨਾ ਹੋਰ ਵੀ ਦੁੱਖ ਦੀ ਗੱਲ ਹੈ।

Related Articles

Leave a Reply

Your email address will not be published. Required fields are marked *

Back to top button