New Delhi,27 March,2024,(Bol Punjab De):- ਆਮ ਆਦਮੀ ਪਾਰਟੀ (ਆਪ) (Aam Aadmi Party (AAP)) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਦੀ ਸ਼ਰਾਬ ਨੀਤੀ (Liquor Policy) ਨਾਲ ਸਬੰਧਤ ਇੱਕ ਮਾਮਲੇ ਵਿੱਚ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ 31 ਮਾਰਚ ਨੂੰ ਦਿੱਲੀ ਵਿੱਚ ਇੱਕ ਵੱਡੀ ਰੋਸ ਰੈਲੀ ਕੀਤੀ ਜਾ ਰਹੀ ਹੈ,ਇਸ ਰੈਲੀ ਵਿੱਚ ਜਿੱਥੇ ਸਾਰੀਆਂ ਵਿਰੋਧੀ ਪਾਰਟੀਆਂ ਇੱਕ ਮੰਚ ‘ਤੇ ਹੋਣਗੀਆਂ,ਓਥੇ ਹੀ ਪੰਜਾਬ ਤੋਂ ‘ਆਪ’ ਆਗੂ ਤੇ ਸਮਰਥਕ ਵੀ ਰੈਲੀ ਵਿੱਚ ਪੁੱਜਣਗੇ,ਹਰ ਹਲਕੇ ਤੋਂ ਘੱਟੋ-ਘੱਟ ਇੱਕ ਹਜ਼ਾਰ ਸਮਰਥਕ ਜਾਣਗੇ,ਸਾਰੇ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।
ਨਾਲ ਹੀ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਰੈਲੀ ਤੋਂ ਇਕ ਦਿਨ ਪਹਿਲਾਂ ਸਮਰਥਕ ਦਿੱਲੀ ਪਹੁੰਚ ਜਾਣ,ਤਾਂ ਜੋ ਉਨ੍ਹਾਂ ਨੂੰ ਬਾਅਦ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ,ਇਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਵਿੱਚ ਵੀ ਸੂਬਾ ਪੱਧਰੀ ਪ੍ਰਦਰਸ਼ਨ ਕੀਤੇ ਜਾ ਰਹੇ ਹਨ,ਦੱਸ ਦਈਏ ਕਿ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਦਿੱਲੀ ਅਤੇ ਪੰਜਾਬ ‘ਚ ਆਪ ਦੇ ਮੰਤਰੀਆਂ ਨੇ ਪ੍ਰਦਰਸ਼ਨ ਕੀਤਾ,ਇਸ ਦੌਰਾਨ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ (Health Minister Balbir Singh) ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Education Minister Harjot Singh Bains) ਦਿੱਲੀ ਵਿੱਚ ਹੋਏ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਏ ਸਨ।