Punjab

ਜਲੰਧਰ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਦੀ X ਨੇ ਹਟਾਈ ਪੋਸਟ,ਕਿਸਾਨਾਂ ਦੇ ਹੱਕ ਵਿੱਚ ਕੀਤਾ ਸੀ ਟਵੀਟ

Jalandhar,06 April,2024,(Bol Punjab De):- ਜਲੰਧਰ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ (MLA Pargat Singh) ਵੱਲੋਂ ਕਿਸਾਨਾਂ ਦੇ ਹੱਕ ਵਿੱਚ ਕੀਤੀ ਪੋਸਟ ਨੂੰ ਸੋਸ਼ਲ ਮੀਡੀਆ ਪਲੇਟਫਾਰਮ X (ਪਹਿਲਾਂ ਟਵਿੱਟਰ) ਨੇ ਡਿਲੀਟ ਕਰ ਦਿੱਤਾ ਹੈ,ਪ੍ਰਗਟ ਸਿੰਘ ਨੇ ਇਸ ਦਾ ਵਿਰੋਧ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੂੰ ਇਸ ਲਈ ਜ਼ਿੰਮੇਵਾਰ ਠਹਿਰਾਇਆ ਹੈ,ਉਹਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਸ਼ਿਕਾਇਤ ਦਰਜ ਕਰਵਾਈ ਗਈ ਹੈ,ਪ੍ਰਗਟ ਸਿੰਘ ਨੇ ਸੋਸ਼ਲ ਮੀਡੀਆ ਐਕਸ (Social Media X) ‘ਤੇ ਇਕ ਹੋਰ ਪੋਸਟ ਲਿਖਦੇ ਹੋਏ ਇਸ ਦੀ ਜਾਣਕਾਰੀ ਦਿੱਤੀ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹੱਕ ਵਿੱਚ ਖੜ੍ਹਨ ਵਾਲਿਆਂ ਦੇ ਟਵਿੱਟਰ ਅਕਾਊਂਟ (Twitter Account) ਲਗਾਤਾਰ ਬੰਦ ਕੀਤੇ ਜਾ ਰਹੇ ਹਨ ਅਤੇ ਸਿੱਖਾਂ ਖ਼ਿਲਾਫ਼ ਨਫ਼ਰਤ ਭਰੀ ਭਾਸ਼ਾ ਵਰਤਣ ਵਾਲਿਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ,ਕਿਸਾਨ ਜਥੇਬੰਦੀਆਂ ਅਤੇ ਸਾਰੀਆਂ ਵਿਰੋਧੀ ਪਾਰਟੀਆਂ ਨੇ ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਮੰਡੀਆਂ ਨੂੰ ਨਿੱਜੀ ਸਾਇਲੋ (Silo) ਨਾਲ ਮਿਲਾਣ ਦਾ ਵਿਰੋਧ ਕੀਤਾ, ਜਿਸ ਤੋਂ ਬਾਅਦ ਭਗਵੰਤ ਮਾਨ ਸਰਕਾਰ ਨੂੰ ਨੋਟੀਫਿਕੇਸ਼ਨ ਵਾਪਸ ਲੈਣਾ ਪਿਆ,ਪਰ ਹੁਣ ਪੰਜਾਬ ਪੁਲਿਸ (Punjab Police) ਵੱਲੋਂ ਕਿਸਾਨਾਂ ਦੇ ਹੱਕ ਵਿੱਚ ਕੀਤੇ ਗਏ ਟਵੀਟ ਖਿਲਾਫ ਪੰਜਾਬ ਸਰਕਾਰ (Punjab Govt) ਨੇ ਪਰਚਾ ਦਰਜ ਕੀਤਾ ਹੈ,ਕੀ ਮੋਦੀ ਅਤੇ ਭਗਵੰਤ ਮਾਨ ਦੇ ਰਾਜ ਵਿੱਚ ਕਿਸਾਨਾਂ ਦੇ ਹੱਕ ਵਿੱਚ ਖੜਨਾ ਗੁਨਾਹ ਹੈ?

Related Articles

Leave a Reply

Your email address will not be published. Required fields are marked *

Back to top button