ਸੁਖਬੀਰ ਸਿੰਘ ਬਾਦਲ ਨੇ ਪੰਜਾਬ ਬਚਾਓ ਯਾਤਰਾ ਦੌਰਾਨ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ
Chandigarh, April 9, 2024,(Bol Punjab De):- ਆਮ ਆਦਮੀ ਪਾਰਟੀ (ਆਪ) ਦੇ ਆਗੂ ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ (Finance Minister Harpal Cheema) ਦੀ ਅਗਵਾਈ ਹੇਠ ਆਪ ਦਾ ਇਕ ਵਫਦ ਅੱਜ ਚੋਣ ਕਮਿਸ਼ਨ (Election Commission) ਨੂੰ ਮਿਲਿਆ ਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਖਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਕੀਤੀ,ਚੋਣ ਕਮਿਸ਼ਨ ਨਾਲ ਮੁਲਾਕਾਤ ਤੋਂ ਬਾਅਦ ਹਰਪਾਲ ਚੀਮਾ ਨੇ ਦੱਸਿਆ ਕਿ ਮਿਤੀ 6 ਅਪ੍ਰੈਲ 2024 ਨੂੰ ਪੰਜਾਬ ਬਚਾਓ ਯਾਤਰਾ ਦੇ ਰਾਏਕੋਟ ਪਹੁੰਚਣ ਸਮੇਂ ਸੁਖਬੀਰ ਸਿੰਘ ਬਾਦਲ ਨੇ ਬੱਚਿਆਂ ਕੋਲੋਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਹੱਕ ਵਿਚ ਨਾਅਰੇ ਲਗਵਾਏ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੋਟਾਂ ਪਾਉਣ ਦੀ ਅਪੀਲ ਕਰਵਾਈ ਜੋ ਚੋਣ ਜ਼ਾਬਤੇ (Election Codes) ਦੀ ਉਲੰਘਣਾ ਹੈ,ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਕਿਉਂਕਿ ਉਹਨਾਂ ਨੂੰ ਕਾਨੂੰਨ ਦੀ ਉਲੰਘਣਾ ਦੀ ਆਦਤ ਪਈ ਹੋਈ ਹੈ,ਉਹਨਾਂ ਕਿਹਾ ਕਿ ਪਹਿਲਾਂ ਵੀ ਸੁਖਬੀਰ ਸਿੰਘ ਬਾਦਲ ਲੋਕਾਂ ਨੂੰ ਬਿਜਲੀ ਦੀਆਂ ਕੁੰਡੀਆਂ ਲਗਾਉਣ ਵਰਗੇ ਗੈਰ ਕਾਨੂੰਨੀ ਕੰਮ ਕਰਨ ਲਈ ਉਕਸਾਉਂਦੇ ਰਹਿੰਦੇ ਹਨ।