National

ਦਿੱਲੀ ਸ਼ਰਾਬ ਘੁਟਾਲਾ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ

New Delhi,09 April,2024,(Bol Punjab De):- ਦਿੱਲੀ ਸ਼ਰਾਬ ਘੁਟਾਲਾ ਮਾਮਲੇ (Delhi Liquor Scam Case) ਵਿੱਚ ਜੇਲ੍ਹ ਵਿੱਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਨੂੰ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ,ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਜਾਇਜ਼ ਮੰਨਦੇ ਹੋਏ ਹਾਈਕੋਰਟ ਨੇ ਈਡੀ (ED) ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਮੁੱਖ ਮੰਤਰੀ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ,ਆਮ ਆਦਮੀ ਪਾਰਟੀ (Aam Aadmi Party) ਦੇ ਸੂਤਰਾਂ ਅਨੁਸਾਰ ਉਹ ਹਾਈ ਕੋਰਟ (High Court) ਦੇ ਫੈਸਲੇ ਨਾਲ ਸਹਿਮਤ ਨਹੀਂ ਹਨ।

ਜਲਦੀ ਹੀ ਹਾਈ ਕੋਰਟ (High Court) ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਜਾਵੇਗੀ,ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੁੱਧਵਾਰ ਨੂੰ ਹੀ ਸੁਪਰੀਮ ਕੋਰਟ ਪਹੁੰਚ ਸਕਦੇ ਹਨ,ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਕਿਹਾ ਕਿ ਈਡੀ (ED) ਇਹ ਸਾਬਤ ਕਰਨ ‘ਚ ਸਮਰੱਥ ਰਹੀ ਕਿ ਹਵਾਲਾ ਰਾਹੀਂ ਗੋਆ ਚੋਣਾਂ ਲਈ ਪੈਸਾ ਭੇਜਿਆ ਗਿਆ,ਈਡੀ (ED) ਨੇ ਗੋਆ ਚੋਣਾਂ ਵਿੱਚ ਖਰਚੇ ਗਏ ਪੈਸੇ ਨੂੰ ਲੈ ਕੇ ਹਵਾਲਾ ਆਪਰੇਟਰਾਂ ਦੇ ਬਿਆਨ ਦਰਜ ਕੀਤੇ,ਜਿਸ ਵਿੱਚ ਪੈਸੇ ਦੀ ਗੱਲ ਸਾਹਮਣੇ ਆਈ ਹੈ,ਇਸ ਮਾਮਲੇ ਵਿੱਚ ਪਾਰਟੀ ਦੇ ਖਜ਼ਾਨਚੀ ਐਨਡੀ ਗੁਪਤਾ ਤੋਂ ਵੀ ਪੁੱਛਗਿੱਛ ਕੀਤੀ ਗਈ ਸੀ।

Related Articles

Leave a Reply

Your email address will not be published. Required fields are marked *

Back to top button