ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਣਕ ਖਰੀਦ ਦੀਆਂ ਤਿਆਰੀਆਂ ਦੀ ਕੀਤੀ ਸਮੀਖਿਆ
ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ
Chandigarh,09 April,2024,(Bol Punjab De):- ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ,ਇਸੇ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੀਆਂ ਤਿਆਰੀਆਂ ਨੂੰ ਲੈ ਕੇ ਸਮੀਖਿਆ ਮੀਟਿੰਗ ਕੀਤੀ,ਉਨ੍ਹਾਂ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ (Purchase Of Wheat) ਦੇ ਸਾਰੇ ਪ੍ਰਬੰਧ ਮੁਕੰਮਲ ਹਨ,ਇਸ ਸਬੰਧੀ ਉਨ੍ਹਾਂ ਨੇ ਖੁਦ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਟਵੀਟ (Tweet) ਕਰਦਿਆਂ ਲਿਖਿਆ,”ਮੰਡੀਆਂ ‘ਚ ਕਣਕ ਦੀ ਖਰੀਦ ਦੀਆਂ ਤਿਆਰੀਆਂ ਦੀ ਅੱਜ ਸਮੀਖਿਆ ਕੀਤੀ…ਮੰਡੀਆਂ ‘ਚ ਪ੍ਰਬੰਧ ਮੁਕੰਮਲ ਨੇ…ਟਰਾਲੀ ਤੋਂ ਫ਼ਸਲ ਲੈਂਦੇ ਹੀ ਕਿਸਾਨਾਂ ਦੀ ਫ਼ਸਲ ਦਾ ਭੁਗਤਾਨ ਹੋਵੇਗਾ…ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ 12 ਲੱਖ ਮੀਟ੍ਰਿਕ ਟਨ ਵਾਧੂ ਝਾੜ ਦੀ ਉਮੀਦ ਹੈ…ਨਾਲ ਹੀ ਨਰਮਾ ਬੈਲਟ ਵਾਲੇ ਕਿਸਾਨਾਂ ਨੂੰ ਵਿਸਾਖੀ ਤੋਂ ਨਹਿਰੀ ਪਾਣੀ ਮਿਲਣਾ ਸ਼ੁਰੂ ਹੋ ਜਾਵੇਗਾ…।”