ਕੇਂਦਰ ਸਰਕਾਰ ਨੇ ਸਾਬਕਾ ਡਿਪਲੋਮੈਟ ਅਤੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਦੀ ਸੁਰੱਖਿਆ ਵਿੱਚ ਵਾਧਾ ਕੀਤਾ
New Delhi,10 April,2024,(Bol Punjab De):- ਕੇਂਦਰ ਸਰਕਾਰ ਨੇ ਸਾਬਕਾ ਡਿਪਲੋਮੈਟ ਅਤੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ (Taranjit Singh Sandhu) ਦੀ ਸੁਰੱਖਿਆ ਵਿੱਚ ਵਾਧਾ ਕੀਤਾ ਹੈ,ਸਰਕਾਰ ਵੱਲੋਂ ਉਨ੍ਹਾਂ ਨੂੰ ‘ਵਾਈ+’ ਸ਼੍ਰੇਣੀ CRPF ਸੁਰੱਖਿਆ ਕਵਰ ਪ੍ਰਦਾਨ ਕੀਤਾ ਗਿਆ ਹੈ,ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਰਹਿ ਚੁੱਕੇ ਹਨ,ਸਾਬਕਾ IFS ਅਧਿਕਾਰੀ ਤਰਨਜੀਤ ਸਿੰਘ ਸੰਧੂ (Taranjit Singh Sandhu) ਨੇ ਹਾਲ ਹੀ ਵਿੱਚ ਭਾਜਪਾ ਦਾ ਪੱਲਾ ਫੜਿਆ ਸੀ,ਤਰਨਜੀਤ ਸਿੰਘ ਸੰਧੂ ਮਾਰਚ ਮਹੀਨੇ ਵਿੱਚ ਭਾਜਪਾ ਦੇ ਕੌਮੀ ਜਨਰਲ ਸਕੱਤਰ,ਪਾਰਟੀ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ (Manjinder Singh Sirsa) ਅਤੇ ਹੋਰ ਆਗੂਆਂ ਦੀ ਹਾਜ਼ਰੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ,ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ (Prime Minister Modi) ਦੀ ਅਗਵਾਈ ਵਿੱਚ ਕੰਮ ਕੀਤਾ ਹੈ ਅਤੇ ਅਮਰੀਕਾ ਅਤੇ ਸ੍ਰੀਲੰਕਾ ਵਰਗੇ ਦੇਸ਼ਾਂ ਵਿੱਚ ਵੀ ਕੰਮ ਕੀਤਾ ਹੈ।