Punjab

ਪਵਿੱਤਰ ਤਿਉਹਾਰ ਵਿਸਾਖੀ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ ਵਿਖੇ ਪਾਏ ਗਏ ਭੋਗ

Shri Anandpur Sahib, 13 April 2024,(Bol Punjab De):-  ਪਵਿੱਤਰ ਤਿਉਹਾਰ ਮੌਕੇ ਜਿੱਥੇ ਸੰਗਤਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ (Takht Shri Kesgarh Sahib Ji) ਸ੍ਰੀ ਅਨੰਦਪੁਰ ਸਾਹਿਬ ਜੀ (Shri Anandpur Sahib Ji) ਵਿਖੇ ਵਿਸਾਖੀ (Baisakhi) ਪੁਰਬ ਮਨਾਉਣ ਲਈ ਆ ਰਹੀਆਂ ਹਨ,ਇਸੇ ਇਤਿਹਾਸਿਕ ਧਰਤੀ ਤੇ ਖਾਲਸਾਈ ਰੰਗ ਵਿੱਚ ਰੰਗੀ ਨਜ਼ਰ ਆ ਰਹੀ ਹੈ ਜਿੱਥੇ ਰਾਗ ਰੰਗੀਆ ਦਸਤਾਰਾਂ ਅਤੇ ਤੀਸਰੀ ਅਤੇ ਨੀਲੀਆਂ ਦੁਮਾਲੇ ਸਜਾ ਕੇ ਸੰਗਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਰਹੀ ਹੈ ਉੱਥੇ ਹੀ ਪਵਿੱਤਰ ਸਰੋਵਰ ਦੇ ਵਿੱਚ ਇਸ਼ਨਾਨ ਕਰਨ ਤੋਂ ਬਾਅਦ ਲਗਾਤਾਰ ਲੰਬੀਆਂ ਲੰਬੀਆਂ ਕਤਾਰਾਂ ਵਿੱਚ ਗੁਰੂ ਘਰਾਂ ਵਿੱਚ ਨਤਮਸਤਕ ਹੋ ਰਹੀਆਂ ਹਨ।

ਤਿੰਨ ਦਿਨਾਂ ਤੋਂ ਚੱਲ ਰਹੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉੱਥੇ ਹੀ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਜੀ (Takht Sri Kesgarh Sahib Ji) ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੱਲੋਂ ਸੰਪੂਰਨਤਾ ਦੀ ਅਰਦਾਸ ਕੀਤੀ ਗਈ ਜਿੱਥੇ ਤਕ ਸ੍ਰੀ ਕੇਸਗੜ ਸਾਹਿਬ ਜੀ ਦੇ ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਆਈਆਂ ਸੰਗਤਾਂ ਨੂੰ ਜਿੱਥੇ ਵਿਸਾਖੀ ਦੀ ਵਧਾਈ ਦਿੱਤੀ।

ਪੰਥ ਦੀ ਚੜ੍ਹਦੀ ਕਲਾ ਦੀ ਅਰਦਾਸ ਵੀ ਕੀਤੀ ਇਸ ਮੌਕੇ ਧਾਰਮਿਕ ਦੀਵਾਨ ਵੀ ਸਜਾਏ ਗਏ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Management Committee) ਵੱਲੋਂ ਸੰਗਤ ਦੀ ਆਮਦ ਨੂੰ ਲੈ ਕੇ ਪੁਖਤਾ ਪ੍ਰਬੰਧ ਵੀ ਕੀਤੇ ਗਏ ਨਾਲ ਹੀ ਪ੍ਰਸ਼ਾਸਨ ਵੱਲੋਂ ਸਹਿਯੋਗ ਦਿੰਦੇ ਹੋਏ ਸੀਸੀਟੀਵੀ ਕੈਮਰੇ ਦੀ ਅਤੇ ਹੋਰ ਕਈ ਸਹੂਲਤਾਂ ਪ੍ਰਸ਼ਾਸਨ ਵੱਲੋਂ ਦਿੱਤੀਆਂ ਜਾ ਰਹੀਆਂ ਹਨ

Related Articles

Leave a Reply

Your email address will not be published. Required fields are marked *

Back to top button