Punjab

ਪੰਜਾਬ ਦੇ 3 ਜ਼ਿਲ੍ਹਿਆਂ ਵਿੱਚ ਅਜੇ ਤੱਕ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਨਹੀਂ ਹੋਈ

Chandigarh,16 April,2024,(Azad Soch News):- ਪੰਜਾਬ ਦੇ 3 ਜ਼ਿਲ੍ਹਿਆਂ ਵਿੱਚ ਅਜੇ ਤੱਕ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਨਹੀਂ ਹੋਈ ਹੈ, ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ,ਗੁਰਦਾਸਪੁਰ ਅਤੇ ਫਰੀਦਕੋਟ ਸ਼ਾਮਲ ਹਨ,ਇਸ ਦਾ ਮੁੱਖ ਕਾਰਨ ਇਹ ਹੈ ਕਿ ਇਨ੍ਹਾਂ ਖੇਤਰਾਂ ਵਿੱਚ ਆਮਦਨ ਦੂਜੇ ਜ਼ਿਲ੍ਹਿਆਂ ਦੇ ਮੁਕਾਬਲੇ ਘੱਟ ਹੈ,ਅਜਿਹੀ ਸਥਿਤੀ ਵਿੱਚ ਠੇਕੇਦਾਰ ਇਸ ਖੇਤਰ ਵਿੱਚ ਠੇਕਿਆਂ ਵਿੱਚ ਨਿਵੇਸ਼ ਕਰਨ ਤੋਂ ਪਿੱਛੇ ਹਟ ਰਹੇ ਹਨ,ਇਸ ਕਾਰਨ ਮਾਲ ਵਿਭਾਗ (Department of Revenue) ਨੂੰ ਘਾਟੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਦੱਸ ਦਈਏ ਕਿ ਆਬਕਾਰੀ ਵਿਭਾਗ (Excise Department) ਨੇ ਇਨ੍ਹਾਂ ਜ਼ਿਲ੍ਹਿਆਂ ਲਈ 150 ਕਰੋੜ ਰੁਪਏ ਦਾ ਟੀਚਾ ਰੱਖਿਆ ਹੈ,ਇਸ ਦੇ ਨਾਲ ਹੀ ਆਬਕਾਰੀ ਵਿਭਾਗ ਹੁਣ ਡਰਾਅ ਕੱਢਣ ਦੀ ਤਿਆਰੀ ਕਰ ਰਿਹਾ ਹੈ,ਇਸ ਸਬੰਧੀ ਅਧਿਕਾਰੀਆਂ ਦੀਆਂ ਮੀਟਿੰਗਾਂ ਵੀ ਹੋ ਚੁੱਕੀਆਂ ਹਨ,ਜਲਦ ਹੀ ਸਰਕਾਰ ਚੋਣ ਕਮਿਸ਼ਨ ਤੋਂ ਮਨਜ਼ੂਰੀ ਲੈ ਕੇ ਇਸ ਸਬੰਧੀ ਡਰਾਅ ਕੱਢਣ ਦੀ ਕੋਸ਼ਿਸ਼ ਕਰੇਗੀ।

ਇਸਤੋਂ ਇਲਾਵਾ ਹੁਣ ਤੱਕ ਸੂਬੇ ਵਿੱਚ ਸਰਕਾਰ ਵੱਲੋਂ 232 ਗਰੁੱਪਾਂ ਦੀ ਨਿਲਾਮੀ ਦੀ ਪ੍ਰਕਿਰਿਆ ਪੂਰੀ ਕੀਤੀ ਜਾ ਚੁੱਕੀ ਹੈ,ਇਸ ਕਾਰਨ ਹੁਣ ਤੱਕ ਵਿਭਾਗ ਨੂੰ 1000 ਕਰੋੜ ਰੁਪਏ ਦੀ ਆਮਦਨ ਹੋ ਚੁੱਕੀ ਹੈ,ਇਸ ਵਾਰ ਸਰਕਾਰੀ ਆਬਕਾਰੀ ਵਿਭਾਗ ਨੇ 10350 ਕਰੋੜ ਰੁਪਏ ਕਮਾਉਣ ਦਾ ਟੀਚਾ ਰੱਖਿਆ ਹੈ। ਜਦੋਂ ਕਿ ਪਿਛਲੇ ਸਾਲ 9500 ਕਰੋੜ ਰੁਪਏ ਦਾ ਟੀਚਾ ਰੱਖਿਆ ਗਿਆ ਸੀ,ਹੁਣ ਇਹ ਟੀਚਾ ਛੇ ਫੀਸਦੀ ਵਧਾ ਦਿੱਤਾ ਗਿਆ ਹੈ।

ਇਸ ਵਾਰ ਆਬਕਾਰੀ ਵਿਭਾਗ (Excise Department) ਨੇ ਡਰਾਅ ਰਾਹੀਂ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਕੀਤੀ ਸੀ,ਮਾਹਿਰਾਂ ਅਨੁਸਾਰ ਇਸ ਵਾਰ ਮੈਦਾਨ ਵਿੱਚ ਕੋਈ ਵੱਡਾ ਖਿਡਾਰੀ ਨਹੀਂ ਹੈ,ਜਦੋਂ ਕਿ ਛੋਟੇ ਠੇਕੇਦਾਰਾਂ ਨੂੰ ਹੀ ਮੌਕਾ ਮਿਲਿਆ ਹੈ,ਸੂਬੇ ਵਿੱਚ 6400 ਦੇ ਕਰੀਬ ਸ਼ਰਾਬ ਦੇ ਠੇਕੇ ਹਨ,ਇਸ ਕਾਰਨ ਵੀ ਇਹ ਸਮੱਸਿਆ ਪੈਦਾ ਹੋਈ ਹੈ।

 

Related Articles

Leave a Reply

Your email address will not be published. Required fields are marked *

Back to top button