Punjab
ਪੰਜਾਬ ਵਿੱਚ ਗਰਮੀ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ,ਲੋਕਾਂ ਨੂੰ ਗਰਮੀ ਕਰੇਗੀ ਪਰੇਸ਼ਾਨ
Chandigarh,21 April,2024,(Bol Punjab De):- ਮੌਸਮ ਵਿਭਾਗ (Department of Meteorology) ਮੁਤਾਬਕ ਆਉਣ ਵਾਲੇ ਦਿਨਾਂ ‘ਚ ਗਰਮੀ ਦਾ ਕਹਿਰ ਹੋਰ ਵਧਣ ਵਾਲਾ ਹੈ,ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਤਾਪਮਾਨ 4 ਡਿਗਰੀ ਤੱਕ ਵਧੇਗਾ,ਪੰਜਾਬ ਵਿੱਚ ਮੌਸਮ ਵਿਭਾਗ ਨੇ ਦੋ ਦਿਨ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ,ਪਰ ਕੋਈ ਅਲਰਟ (Alert) ਜਾਰੀ ਨਹੀਂ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਹੁਣ ਪੰਜਾਬ ਵਿੱਚ ਵੀ ਗਰਮੀ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ,ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਬੀਤੇ ਦਿਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ,ਇਹ ਬਦਲਾਅ ਪਿਛਲੇ ਦਿਨੀਂ ਪਏ ਮੀਂਹ ਅਤੇ ਗੜੇਮਾਰੀ ਕਾਰਨ ਹੋਇਆ ਹੈ, ਇਸ ਦੇ ਨਾਲ ਹੀ ਪੰਜਾਬ ਦਾ ਘੱਟੋ-ਘੱਟ ਤਾਪਮਾਨ ਆਮ ਵਾਂਗ ਰਿਹਾ ਹੈ।