Canada: ਗੁਰਦੁਆਰਾ ਦਸ਼ਮੇਸ਼ ਦਰਬਾਰ ਸਰੀ ਵੱਲੋਂ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ
Surrey, 21 April 2024,(Bol Punjab De):- ਗੁਰਦੁਆਰਾ ਦਸ਼ਮੇਸ਼ ਦਰਬਾਰ ਸਰੀ (Gurdwara Dashmesh Darbar Sari) ਵੱਲੋਂ ਵਿਸਾਖੀ (Baisakhi) ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ,ਇਸ ਵਿਚ ਲੱਖਾਂ ਦੀ ਗਿਣਤੀ ਵਿਚ ਨੌਜਵਾਨ,ਬੱਚੇ ਅਤੇ ਬਜ਼ੁਰਗ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਾਮਲ ਹੋਏ,ਸ਼ਾਮ ਦੇ ਚਾਰ ਕੁ ਵਜੇ ਤੱਕ ਮੌਸਮ ਬਹੁਤ ਸੁਹਾਵਣਾ ਰਿਹਾ ਪਰ ਬਾਅਦ ਵਿਚ ਵਗੀ ਠੰਡੀ ਹਵਾ ਅਤੇ ਮੀਂਹ ਨੇ ਲੋਕਾਂ ਦੇ ਉਤਸ਼ਾਹ ਨੂੰ ਮੱਠਾ ਕੀਤਾ,ਇਹ ਨਗਰ ਕੀਰਤਨ ਗੁਰਦੁਆਰਾ ਦਸ਼ਮੇਸ਼ ਦਰਬਾਰ ਤੋਂ ਸਵੇਰੇ 8 ਵਜੇ ਸ਼ੁਰੂ ਹੋਇਆ ਅਤੇ 128 ਸਟਰੀਟ, 82 ਐਵੀਨਿਊ, 124 ਸਟਰੀਟ, 76 ਐਵੀਨਿਊ ਅਤੇ 128 ਸਟਰੀਟ ਹੁੰਦਾ ਹੋਇਆ ਵਾਪਸ ਗੁਰਦੁਆਰਾ ਦਸ਼ੇਮਸ਼ ਦਰਬਾਰ (Gurdwara Dashemash Darbar) ਵਿਖੇ ਆ ਕੇ ਸੰਪੂਰਨ ਹੋਇਆ।
ਸਰੀ (Surrey) ਦੇ ਵੱਖ ਵੱਖ ਪੰਜਾਬੀ ਸਕੂਲਾਂ ਦੇ ਬੱਚੇ ਨਗਰ ਕੀਰਤਨ (Nagar Kirtan) ਦੇ ਨਾਲ ਨਾਲ ਗੁਰਬਾਣੀ ਦਾ ਕੀਰਤਨ ਕਰ ਰਹੇ ਸਨ,ਸਿੰਘ ਗੱਤਕੇ ਦੇ ਜ਼ੋਹਰ ਦਿਖਾ ਰਹੇ ਸਨ,ਨਗਰ ਕੀਰਤਨ ਵਿਚ ਕੁਝ ਲੋਕਾਂ ਦੇ ਹੱਥਾਂ ਵਿਚ ਫੜ੍ਹੇ ਕੇਸਰੀ ਝੰਡੇ (Orange Flag) ਉਪਰ ਖਾਲਿਸਤਾਨ ਉਕਰਿਆ ਹੋਇਆ ਸੀ,ਨਗਰ ਕੀਰਤਨ ਦੇ ਪੂਰੇ ਰੂਟ ਉਪਰ ਕਾਰੋਬਾਰੀਆਂ, ਸ਼ਰਧਾਲੂਆਂ ਵੱਲੋਂ ਵੱਖ ਵੱਖ ਪਕਵਾਨਾਂ ਦੇ ਲੰਗਰ ਲਾਏ ਹੋਏ ਸਨ ਅਤੇ ਲੋਕ ਇਨ੍ਹਾਂ ਖਾਣਿਆਂ ਦਾ ਸਵਾਦ ਮਾਣ ਰਹੇ ਸਨ,ਸਰੀ (Surrey) ਵਿਚ ਚਲਦੇ ਪ੍ਰਮੁੱਖ ਰੇਡੀਓ ਸਟੇਸ਼ਨਾਂ ਅਤੇ ਟੀ.ਵੀ. ਚੈਨਲਾਂ ਵੱਲੋਂ ਸਟੇਜਾਂ ਸਜਾਈਆਂ ਗਈਆਂ ਸਨ ਜਿੱਥੋਂ ਗੁਰਬਾਣੀ ਦਾ ਕੀਰਤਨ ਚੱਲ ਰਿਹਾ ਸੀ,ਢਾਡੀਆਂ ਦੀਆਂ ਵਾਰਾਂ ਗੂੰਜ ਰਹੀਆਂ ਸਨ ਅਤੇ ਲੀਡਰਾਂ ਦੇ ਭਾਸ਼ਣ ਸੁਣਾਈ ਦੇ ਰਹੇ ਸਨ।
ਇਕ ਪਾਸੇ ਕੇਸਰੀ ਦਸਤਾਰਾਂ ਸਜਾਈਆਂ ਜਾ ਰਹੀਆਂ ਸਨ, ਮੈਗਜ਼ੀਨ,ਅਖਬਾਰ,ਪੈਂਫਲਿਟ ਵੰਡੇ ਜਾ ਰਹੇ ਸਨ,ਨਗਰ ਕੀਰਤਨ ਵਿਚ ਇਸ ਵਾਰ ਵੀ ਗੁਲਾਟੀ ਪਬਲਿਸ਼ਰਜ਼ ਲਿਮਟਿਡ ਸਰੀ (Gulati Publishers Limited Surrey) ਦੇ ਸਤੀਸ਼ ਗੁਲਾਟੀ ਵੱਲੋਂ ਪੰਜਾਬੀ ਕਿਤਾਬਾਂ ਦੀ ਪ੍ਰਦਰਸ਼ਨੀ ਲਾ ਕੇ ਪੰਜਾਬੀਆਂ ਨੂੰ ਕਿਤਾਬਾਂ ਪੜ੍ਹਨ ਦਾ ਸੁਨੇਹਾ ਦਿੱਤਾ ਗਿਆ,ਸੈਂਕੜੇ ਪੁਸਤਕ ਪ੍ਰੇਮੀਆਂ ਨੇ ਇੱਥੋਂ ਕਿਤਾਬਾਂ ਖਰੀਦ ਕੇ ਸਤੀਸ਼ ਗੁਲਾਟੀ ਦੇ ਉਪਰਾਲੇ ਨੂੰ ਹੁੰਗਾਰਾ ਦਿੱਤਾ।