ਪੰਜਾਬ-ਹਰਿਆਣਾ ਦੀ ਸ਼ੰਭੂ ਸਰਹੱਦ ‘ਤੇ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ 7ਵੇਂ ਦਿਨ ਵੀ ਜਾਰੀ ਰਿਹਾ
Patiala,24 April,2024,(Bol Punjab De):- ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੀ ਸ਼ੰਭੂ ਸਰਹੱਦ ‘ਤੇ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ (Stop The Train Movement) ਅੱਜ 7ਵੇਂ ਦਿਨ ਵੀ ਜਾਰੀ ਰਿਹਾ,ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਦੇ ਬੈਨਰ ਹੇਠ ਕਿਸਾਨ 17 ਅਪ੍ਰੈਲ ਤੋਂ ਸ਼ੰਭੂ (Shambhu) ‘ਚ ਰੇਲ ਪਟੜੀਆਂ ‘ਤੇ ਧਰਨਾ ਦੇ ਰਹੇ ਹਨ।
ਉਨ੍ਹਾਂ ਦੇ ਇਸ ਅੰਦੋਲਨ ਕਾਰਨ ਰੇਲਵੇ ਯਾਤਰੀਆਂ ਨੂੰ ਇਸ ਕਿਸਾਨ ਅੰਦੋਲਨ ਦਾ ਖਮਿਆਜ਼ਾ ਭੁਗਤਣਾ ਪੈ ਰਿਹਾ ਹੈ,ਇਸ ਕਾਰਨ ਰੇਲਵੇ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ,ਰੇਲ ਰੋਕੋ ਅੰਦੋਲਨ ਕਾਰਨ ਛੇਵੇਂ ਦਿਨ 60 ਟਰੇਨਾਂ ਦਾ ਰੂਟ ਬਦਲਿਆ ਗਿਆ ਅਤੇ 41 ਟਰੇਨਾਂ ਰੱਦ ਕਰ ਦਿੱਤੀਆਂ ਗਈਆਂ,ਇਸ ਤੋਂ ਇਲਾਵਾ 2 ਟਰੇਨਾਂ ਨੂੰ ਥੋੜ੍ਹੇ ਸਮੇਂ ਲਈ ਬੰਦ ਕਰ ਦਿੱਤਾ ਗਿਆ ਹੈ,ਅਤੇ ਤਿੰਨ ਥੋੜ੍ਹੇ ਸਮੇਂ ਲਈ ਸ਼ੁਰੂ ਕੀਤੀਆਂ ਗਈਆਂ ਹਨ।
ਟਰੇਨ (Train) ਦੇ ਰੱਦ ਹੋਣ ਕਾਰਨ ਫ਼ਿਰੋਜ਼ਪੁਰ ਡਿਵੀਜ਼ਨ (Ferozepur Division) ਵੱਲੋਂ 944 ਯਾਤਰੀਆਂ ਨੂੰ 4,97,000 ਰੁਪਏ ਦਾ ਰਿਫੰਡ ਜਾਰੀ ਕੀਤਾ ਗਿਆ ਹੈ,ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਖੇਤਰ ਫ਼ਿਰੋਜ਼ਪੁਰ ਡਿਵੀਜ਼ਨ (Ferozepur Division) ਅਧੀਨ ਆਉਂਦੇ ਹਨ,ਇੱਕ ਨਿਜੀ ਅਖ਼ਬਾਰ ਦੀ ਰਿਪੋਰਟ ਮੁਤਾਬਕ ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਕਿਸਾਨਾਂ ਦੇ ਵਿਰੋਧ ਕਾਰਨ ਹੁਣ ਤੱਕ ਫਿਰੋਜ਼ਪੁਰ ਡਿਵੀਜ਼ਨ ਦੀਆਂ 494 ਟਰੇਨਾਂ (Trains) ਪ੍ਰਭਾਵਿਤ ਹੋਈਆਂ ਹਨ।
ਇਨ੍ਹਾਂ ਵਿੱਚੋਂ 171 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ,ਜਦਕਿ 286 ਟਰੇਨਾਂ ਦੇ ਰੂਟ ਡਾਇਵਰਟ ਕੀਤੇ ਗਏ ਹਨ,17 ਟਰੇਨਾਂ ਨੂੰ ਥੋੜ੍ਹੇ ਸਮੇਂ ਲਈ ਬੰਦ ਕਰ ਦਿੱਤਾ ਗਿਆ ਹੈ ਅਤੇ 17 ਟਰੇਨਾਂ ਨੂੰ ਥੋੜ੍ਹੇ ਸਮੇਂ ਲਈ ਸ਼ੁਰੂ ਕੀਤਾ ਗਿਆ ਹੈ,ਦੋ ਦਾ ਸਮਾਂ ਬਦਲਿਆ ਗਿਆ ਹੈ,ਅਤੇ ਇੱਕ ਰੇਲਗੱਡੀ ਨੂੰ ਨਿਯਮਤ ਕੀਤਾ ਗਿਆ ਹੈ।