Punjab

PSEB Results of 8th And 12th Class: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ

ਲੜਕਿਆਂ ਨੇ ਲੜਕੀਆਂ ਨੂੰ ਪਛਾੜਦੇ ਹੋਏ ਪਹਿਲੀਆਂ ਤਿੰਨ ਪੁਜ਼ੀਸ਼ਨਾਂ ’ਤੇ ਕਬਜ਼ਾ ਕੀਤਾ

Mohali,30 April,2024,(Bol Punjab De):- ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਵੱਲੋਂ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਹਨ,12ਵੀ ਦੇ ਐਲਾਨੇ ਨਤੀਜਿਆਂ ਅਨੁਸਾਰ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਲੜਕਿਆਂ ਨੇ ਲੜਕੀਆਂ ਨੂੰ ਪਛਾੜਦੇ ਹੋਏ ਪਹਿਲੀਆਂ ਤਿੰਨ ਪੁਜ਼ੀਸ਼ਨਾਂ ’ਤੇ ਕਬਜ਼ਾ ਕੀਤਾ ਹੈ,ਪੰਜਾਬ ਸਕੂਲ ਸਿੱਖਿਆ ਬੋਰਡ ਉਮੀਦਵਾਰਾਂ ਨੂੰ ਸਕੋਰਕਾਰਡ ਦੀ ਜਾਂਚ ਕਰਨ ਲਈ ਆਪਣੇ ਰਜਿਸਟ੍ਰੇਸ਼ਨ ਨੰਬਰ/ਰੋਲ ਨੰਬਰ ਅਤੇ ਪਾਸਵਰਡ ਨੂੰ ਕੁੰਜੀ ਦੇਣ ਦੀ ਲੋੜ ਹੋਵੇਗੀ।

ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਇੰਟਰ-ਕਲਾਸ 12 ਵੀਂ ਦੇ ਨਤੀਜਿਆਂ ਦੇ ਐਲਾਨ ਤੋਂ ਬਾਅਦ, ਪ੍ਰੀਖਿਆਵਾਂ ਪਾਸ ਕਰਨ ਵਿੱਚ ਅਸਫਲ ਰਹਿਣ ਵਾਲੇ ਵਿਦਿਆਰਥੀ ਪੰਜਾਬ ਬੋਰਡ ਕੰਪਾਰਟਮੈਂਟ ਪ੍ਰੀਖਿਆਵਾਂ (Punjab Board Compartment Exams) ਵਿੱਚ ਬੈਠ ਸਕਣਗੇ,ਕੰਪਾਰਟਮੈਂਟਲ ਇਮਤਿਹਾਨਾਂ ਬਾਰੇ ਜਾਣਕਾਰੀ ਪੰਜਾਬ ਬੋਰਡ (Punjab Board) ਦੇ ਨਤੀਜੇ ਐਲਾਨ ਤੋਂ ਬਾਅਦ ਜਾਰੀ ਕੀਤੀ ਜਾਵੇਗੀ।

8ਵੀਂ ਜਮਾਤ ਵਿਚ ਬਠਿੰਡਾ ਦੀ ਹਰਨੂਰਪ੍ਰੀਤ ਕੌਰ ਨੇ 100% ਅੰਕ ਹਾਸਲ ਕਰ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ,ਜਦਕਿ ਅੰਮ੍ਰਿਤਸਰ ਦੀ ਗੁਰਲੀਨ ਕੌਰ ਨੇ 99.67 ਅੰਕਾਂ ਨਾਲ ਦੂਜਾ ਸਥਾਨ ਹਾਸਲ ਕੀਤਾ,ਸੰਗਰੂਰ ਦੇ ਅਰਮਾਨਦੀਪ ਸਿੰਘ ਨੇ 99.50 ਫ਼ੀ ਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ।

12ਵੀਂ ਜਮਾਤ ਵਿਚ ਇਸ ਵਾਰ ਮੁੰਡਿਆਂ ਨੇ ਬਾਜ਼ੀ ਮਾਰੀ ਹੈ,ਪਹਿਲੇ ਤਿੰਨ ਸਥਾਨਾਂ ਉਤੇ ਲੜਕੇ ਰਹੇ ਹਨ,ਏਕਮਪ੍ਰੀਤ ਸਿੰਘ (ਲੁਧਿਆਣਾ) ਨੇ 100% ਅੰਕਾਂ ਨਾਲ ਪਹਿਲਾ ਸਥਾਨ, ਰਵੀਉਦੈ ਸਿੰਘ (ਸ੍ਰੀ ਮੁਕਤਸਰ ਸਾਹਿਬ) ਨੇ100% ਅੰਕਾਂ ਨਾਲ ਦੂਜਾ ਸਥਾਨ ਅਤੇ ਅਸ਼ਵਨੀ (ਬਠਿੰਡਾ) ਨੇ 99.80% ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ,ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਵਲੋਂ ਲਈ ਗਈ ਬਾਰਵੀਂ ਸ਼੍ਰੇਣੀ ਦੀ ਸਲਾਨਾ ਪ੍ਰੀਖਿਆ ਦੀ ਪਾਸ ਫੀ ਸਦੀ 93.04 ਫੀ ਸਦੀ ਰਹੀ,ਜਦਕਿ ਜ਼ਿਲ੍ਹੇ ਵਾਰ ਪਾਸ ਪ੍ਰਤੀਸ਼ਤਾਂ ਵਿਚ ਅੰਮ੍ਰਿਤਸਰ ਜ਼ਿਲ੍ਹਾ 97.27 ਫੀ ਸਦੀ ਨਾਲ ਪਹਿਲੇ ਸਥਾਨ ਉਤੇ ਰਿਹਾ ਹੈ।

Related Articles

Leave a Reply

Your email address will not be published. Required fields are marked *

Back to top button